ਚੰਡੀਗੜ੍ਹ, 21 ਅਪ੍ਰੈਲ 2022 – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਆਊਟਸੋਰਸ ‘ਤੇ ਕੰਮ ਕਰਦੇ ਵਿਅਕਤੀਆਂ ਦੀਆਂ ਸੇਵਾਵਾਂ ‘ਚ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇ ਵੱਖ-ਵੱਖ ਵਿਭਾਗਾਂ ‘ਚ ਆਊਟਸੋਰਸ ‘ਤੇ ਕੰਮ ਕਰਦੇ ਵਿਅਕਤੀਆਂ ਦੀਆਂ ਸਬੰਧਿਤ ਵਿਭਾਗ ਨੂੰ ਜ਼ਰੂਰਤ ਹੈ ਉਹ ਉਨ੍ਹਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ…..