ਚੰਡੀਗੜ੍ਹ, 28 ਨਵੰਬਰ 2023 – ਪੰਜਾਬ ਅਤੇ ਹਰਿਆਣਾ ‘ਚ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਆਇਆ ਹੈ, ਜਿਸ ਕਾਰਨ ਮੀਂਹ ਨੇ ਇਕ ਵਾਰ ਫਿਰ ਦਸਤਕ ਦੇ ਦਿਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿਨ ਭਰ ਬੱਦਲ ਛਾਏ ਰਹਿਣ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੁਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ ਜ਼ਿਲ੍ਹੇ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਉਥੇ ਹੀ ਜਦਕਿ ਹਰਿਆਣਾ ਦੇ ਕਰਨਾਲ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਅੰਬਾਲਾ, ਵਿਚ ਵੀ ਹਲਕੀ ਬਾਰਸ਼ ਹੋ ਸਕਦੀ ਹੈ।
ਮਾਹਰਾਂ ਅਨੁਸਾਰ, ਮੀਂਹ ਤੋਂ ਬਾਅਦ ਏਅਰ ਕੁਆਲਿਟੀ ਇੰਡੈਕਸ ਪੱਧਰ ਵਿਚ ਵੀ ਸੁਧਾਰ ਹੋ ਸਕਦਾ ਹੈ, ਕਿਉਂਕਿ ਇਹ ਹਵਾ ਵਿਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ।