ਘਰ ਦੇ ਬਾਹਰ ਖੜ੍ਹੀ ਇਨੋਵਾ ਕਾਰ ਚੋਰੀ, ਵਾਰਦਾਤ CCTV ‘ਚ ਹੋਈ ਕੈਦ

ਜਲੰਧਰ, 30 ਅਕਤੂਬਰ 2022 – ਜਲੰਧਰ ਦੀ ਬਸਤੀ ਬਾਵਾ ਖੇਲ ਦੇ ਰਹਿਣ ਵਾਲੇ ਇੱਕ ਪ੍ਰਾਪਰਟੀ ਡੀਲਰ ਦੀ ਇਨੋਵਾ ਕਾਰ ਉਸਦੇ ਘਰ ਦੇ ਬਾਹਰੋਂ ਚੋਰੀ ਹੋ ਗਈ ਹੈ। ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ।

ਬਸਤੀ ਗੁੱਜਰਾਂ ਦੇ ਵਾਸੀ ਸੰਦੀਪ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣੀ ਇਨੋਵਾ ਘਰ ਦੇ ਨੇੜੇ ਖਾਲੀ ਪਲਾਟ ਵਿੱਚ ਖੜ੍ਹੀ ਕਰਦਾ ਹੈ। 25 ਅਕਤੂਬਰ ਦੀ ਰਾਤ ਨੂੰ ਵੀ ਉਸ ਨੇ ਕਾਰ ਉੱਥੇ ਖੜ੍ਹੀ ਕਰ ਦਿੱਤੀ ਸੀ। ਸਵੇਰੇ ਦੇਖਿਆ ਤਾਂ ਇਨੋਵਾ ਗੱਡੀ ਨਹੀਂ ਸੀ। ਜਦੋਂ ਉਸ ਨੇ ਆਪਣੇ ਭਰਾ ਨੂੰ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਕਾਰ ਨਹੀਂ ਲੈ ਕੇ ਗਿਆ।

ਜਦੋਂ ਸੀਸੀਟੀਵੀ ਫੁਟੇਜ ਚੈੱਕ ਕੀਤੀ ਗਈ ਤਾਂ ਪਤਾ ਲੱਗਾ ਹੈ ਕਿ ਅੱਧੀ ਰਾਤ ਨੂੰ ਕਾਰ ਕਿਸੇ ਨੇ ਚੋਰੀ ਕਰ ਲਈ। ਜਿਸ ਤੋਂ ਬਾਅਦ ਪੁਲੀਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ ‘ਚ ਉਨ੍ਹਾਂ ਦੋਸ਼ ਲਾਇਆ ਕਿ ਇਸ ਸਬੰਧੀ ਉਨ੍ਹਾਂ ਥਾਣਾ ਬਸਤੀ ਬਾਵਾ ਖੇਲ ਦੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਪਰ ਪੁਲੀਸ ਨੇ ਗੱਡੀ ਦੀ ਤਲਾਸ਼ੀ ਲਈ ਕੁਝ ਨਹੀਂ ਕੀਤਾ।

ਉਨ੍ਹਾਂ ਨਾ ਤਾਂ ਇਲਾਕੇ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਅਤੇ ਨਾ ਹੀ ਬੱਸ ਸਟੈਂਡ, ਰੇਲਵੇ ਸਟੇਸ਼ਨ ਜਾਂ ਕਿਸੇ ਪਾਰਕਿੰਗ ਵਾਲੀ ਥਾਂ ਦੀ ਚੈਕਿੰਗ ਕੀਤੀ। ਉਸ ਨੇ ਮੰਗ ਕੀਤੀ ਕਿ ਉਸ ਦੀ ਕਾਰ ਨੂੰ ਜਲਦੀ ਲੱਭਿਆ ਜਾਵੇ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਜਲਦੀ ਹੀ ਕਾਰ ਲੱਭ ਕੇ ਵਾਪਸ ਦਿਵਾਉਣ ਦਾ ਭਰੋਸਾ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਦਾਲਤ ਨੇ ਕਤਲ ਕੇਸ ‘ਚ 6 ਨੂੰ ਉਮਰ ਕੈਦ, 10 ਦੋਸ਼ੀਆਂ ਨੂੰ ਸੁਣਾਈ 10 ਸਾਲ ਦੀ ਕੈਦ

ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗੁਰੀ ਗ੍ਰਿਫਤਾਰ: ਅੰਮ੍ਰਿਤਸਰ ਬੈਂਕ ਮੁਲਾਜ਼ਮ ਕਤਲ ਕੇਸ ‘ਚ ਸੀ ਵਾਂਟਿਡ