ਖੁਫੀਆ ਏਜੰਸੀਆਂ ਨੇ ਪੰਜਾਬ ਲਈ ਜਾਰੀ ਕੀਤੀ ਚੇਤਾਵਨੀ

ਚੰਡੀਗੜ੍ਹ, 24 ਮਈ 2022 – ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ‘ਸੀ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਜਿਸ ਦੇ ਲਈ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਅਲਰਟ ਰਹਿਣ ਦੀ ਚਿਤਾਵਨੀ ਦਿੱਤੀ ਹੈ।

ਚੇਤਾਵਨੀ ‘ਚ ਕਿਹਾ ਗਿਆ ਹੈ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ISI ਭਾਰਤ ਨੂੰ ਖਾਲਿਸਤਾਨੀ ਦਹਿਸ਼ਤਗਰਦਾਂ ਰਾਹੀਂ ਗੰਭੀਰ ਨੁਕਸਾਨ ਪਹੁੰਚਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਲਈ ਆਈਐਸਆਈ ਪੰਜਾਬ ਤੇ ਨਾਲ ਲੱਗਦੇ ਰਾਜਾਂ ਵਿੱਚ ਰੇਲਵੇ ਟਰੈਕਾਂ ਨੂੰ ਨਿਸ਼ਾਨਾ ਬਣਾਉਣ ਲਈ ਖਾਲਿਸਤਾਨੀ ਓਵਰ ਗਰਾਊਂਡ ਵਰਕਰ (ਓਜੀਡਬਲਯੂ) ਜਾਂ ਸਲੀਪਰ ਸੈੱਲਾਂ ਦੀ ਵਰਤੋਂ ਕਰ ਸਕਦੀ ਹੈ।

ਇੱਕ ਮੀਡੀਆ ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਆਈ ਐਸ ਆਈ ਲਾਹੌਰ ਵਿੱਚ ਲੁਕੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਾਲ ਖਾਲਿਸਤਾਨ ਦੇ ਸਲੀਪਰ ਸੈੱਲ ਤੇ ਓਜੀਡਬਲਿਊ ਨੂੰ ਭਾਰੀ ਫੰਡਾਂ ਦੀ ਪੇਸ਼ਕਸ਼ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਰਾਜ ਸਰਕਾਰ ਤੇ ਰੇਲਵੇ ਸੁਰੱਖਿਆ ਬਲਾਂ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਰੇਲ ਨੈੱਟਵਰਕ ‘ਤੇ ਨਿਗਰਾਨੀ ਵਧਾਉਣ ਲਈ ਕਿਹਾ ਗਿਆ ਹੈ।

ਹਾਲ ‘ਚ ਹੀ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ ਚਾਰ ਅੱਤਵਾਦੀਆਂ ਦੀ ਹਾਲ ਹੀ ਵਿੱਚ ਗ੍ਰਿਫਤਾਰੀ ਤੇ ਹਥਿਆਰਾਂ ਦੀ ਬਰਾਮਦਗੀ ਤੋਂ ਪਤਾ ਚੱਲਦਾ ਹੈ ਕਿ ਖਾਲਿਸਤਾਨੀ ਅੱਤਵਾਦੀ ਆਪਣੇ ਨੈੱਟਵਰਕ ਨੂੰ ਦੂਜੇ ਸੂਬਿਆਂ ਵਿੱਚ ਵੀ ਵਧਾ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੀ ਸੰਗਰੂਰ ਜ਼ਿਮਨੀ ਚੋਣ ਲਈ ‘AAP’ ਭਗਵੰਤ ਮਾਨ ਦੀ ਭੈਣ ‘ਤੇ ਖੇਡ ਸਕਦੀ ਹੈ ਦਾਅ ?

ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੀਤਾ ਬਰਖ਼ਾਸਤ