SGPC ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਕੀਤਾ ਗਿਆ ਗਠਨ

ਅੰਮ੍ਰਿਤਸਰ, 28 ਜਨਵਰੀ 2023 – ਸ਼੍ਰੋਮਣੀ ਕਮੇਟੀ ਨੇ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰਦਿਆਂ ਇਸ ਵਿਚ ਫਿਲਹਾਲ 13 ਮੈਂਬਰ ਸ਼ਾਮਲ ਕੀਤੇ ਹਨ। ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ’ਚ ਇਸ ਸਲਾਹਕਾਰ ਬੋਰਡ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ। ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੌਜੂਦਾ ਸਮੇਂ ਸਿੱਖ ਕੌਮ ਪੂਰੇ ਵਿਸ਼ਵ ਵਿਚ ਫੈਲੀ ਹੋਈ ਹੈ ਅਤੇ ਗਲੋਬਲ ਪੱਧਰ ’ਤੇ ਸਿੱਖ ਮਸਲਿਆਂ ਸਬੰਧੀ ਇਹ ਸਲਾਹਕਾਰ ਬੋਰਡ ਕਾਰਜ ਕਰੇਗਾ।

ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ’ਚ ਐਲਾਨ ਕੀਤਾ ਗਿਆ ਸੀ, ਜਿਸ ਅਨੁਸਾਰ ਮੁੱਢਲੇ ਤੌਰ ’ਤੇ 13 ਮੈਂਬਰ ਲਏ ਗਏ ਹਨ, ਜਿਸ ਵਿਚ ਅਗਲੇ ਸਮਿਆਂ ਦੌਰਾਨ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ 13 ਮੈਂਬਰਾਂ ਵਿਚ ਇੰਦਰਜੀਤ ਸਿੰਘ ਬੱਲ ਟਰਾਂਟੋ ਕੈਨੇਡਾ, ਦਲਬੀਰ ਸਿੰਘ ਯੂਬਾ ਸਿਟੀ ਅਮਰੀਕਾ, ਗੁਰਨਾਮ ਸਿੰਘ ਪੰਨਵਾਂ ਅਮਰੀਕਾ, ਜਤਿੰਦਰਪਾਲ ਸਿੰਘ ਕੈਲੇਫੋਰਨੀਆ ਅਮਰੀਕਾ, ਦਰਸ਼ਨ ਸਿੰਘ ਧਾਲੀਵਾਲ ਰੱਖੜਾ ਅਮਰੀਕਾ, ਬਲਵੰਤ ਸਿੰਘ ਧਾਮੀ ਯੂਕੇ, ਡਾ. ਕੰਵਲਜੀਤ ਕੌਰ ਯੂਕੇ, ਗੁਰਮੀਤ ਸਿੰਘ ਰੰਧਾਵਾ ਚੇਅਰਮੈਨ ਸਿੱਖ ਕੌਂਸਲ ਯੂਕੇ, ਹਰਪਾਲ ਸਿੰਘ ਖਾਲਸਾ ਦਰਬਾਰ ਕੈਨੇਡਾ, ਰਾਜਬੀਰ ਸਿੰਘ ਸਰੀ ਕੈਨੇਡਾ, ਨਿਰਮਲ ਸਿੰਘ ਚੰਦੀ ਕੈਨੇਡਾ, ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਮਲਕੀਤ ਸਿੰਘ ਧਾਮੀ ਵੈਨਕੂਵਰ ਕੈਨੇਡਾ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਲਦ ਹੀ ਇਸ ਸਲਾਹਕਾਰ ਬੋਰਡ ਵਿਚ ਯੂਰਪ, ਆਸਟ੍ਰੇਲੀਆ, ਨਿਊਜੀਲੈਂਡ ਅਤੇ ਹੋਰ ਦੇਸ਼ਾਂ ਤੋਂ ਵੀ ਨੁਮਾਇੰਦੇ ਸ਼ਾਮਲ ਕੀਤੇ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖੇਡ ਮੰਤਰੀ ਵੱਲੋਂ ਮੋਹਾਲੀ ਦੇ ਖੇਡ ਕੰਪਲੈਕਸ ‘ਪੰਜਾਬ ਇੰਸਟੀਚਿਊਟ ਆਫ ਸਪੋਰਟਸ’ ਦੀ ਮੈਸ ਦੀ ਅਚਨਚੇਤੀ ਚੈਕਿੰਗ

ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵੱਲੋਂ 29 ਜਨਵਰੀ ਨੂੰ ਰੋਕੇ ਜਾਣਗੇ ਰੇਲਵੇ ਟ੍ਰੈਕ, ਪੜ੍ਹੋ ਵੇਰਵਾ