- ਪੰਜਾਬ ‘ਚ ਅਮਨ ਅਮਾਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਲਈ ਪ੍ਰਸ਼ਾਸਨ ਵੱਲੋਂ ਲਿਆ ਗਿਆ ਫੈਸਲਾ
- ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਹੈ ਵੱਡੀ ਕਾਰਵਾਈ
ਚੰਡੀਗੜ੍ਹ, 18 ਮਾਰਚ 2023 – ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਵੀ ਹਿਰਾਸਤ ‘ਚ ਲਿਆ ਗਿਆ ਹੈ। ਇਸ ਤੋਂ ਬਿਨਾਂ ਪੁਲਿਸ ਦੀਆਂ ਗੱਡੀਆਂ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀਆਂ ਹਨ। ਜਲਦ ਹੀ ਉਸ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਪਰ ਇਸ ਦੇ ਨਾਲ ਹੀ ਹੁਣ ਇਹ ਖਬਰ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਕਈ ਇਲਾਕਿਆਂ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ‘ਚ ਅਮਨ ਅਮਾਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਲਈ ਪ੍ਰਸ਼ਾਸਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਾਲਵਾ, ਮਾਝਾ ਅਤੇ ਦੁਆਬਾ ‘ਚ ਕਈ ਇਲਾਕਿਆਂ ‘ਚ ਨੈੱਟ ਬੰਦ ਹੋ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਬਠਿੰਡਾ, ਮੋਗਾ, ਜਲੰਧਰ, ਨਾਭਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਲੋਕ ਇੰਟਰਨੈਟ ਸੇਵਾਵਾਂ ਦੇ ਸਿਗਨਲ ਘੱਟ ਕਰ ਦਿੱਤੇ ਹਨ। ਪੁਲਿਸ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।