ਚੰਡੀਗੜ੍ਹ, 14 ਫਰਵਰੀ 2024 – ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਿਨਾਂ ਹੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਅਤੇ ਪੰਜਾਬ ਦੇ ਕੁੱਝ ਹੋਰ ਇਲਾਕਿਆਂ ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਕਿਸਾਨ ਦਿੱਲੀ ਕੂਚ ਕਰ ਰਹੇ ਹਨ, ਇਹ ਹੀ ਇਸ ਦਾ ਕਾਰਨ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੋਬਾਈਲ ਤੇ ਬਰਾਂਡਬੈਂਡ ਕੰਪਨੀਆਂ ਦੇ ਵਲੋਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਪੰਜਾਬ ਸਰਕਾਰ ਦੇ ਵੱਲੋਂ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।
ਪਰ ਇਥੇ ਆਹ ਵੀ ਦੱਸ ਦਈਏ ਕਿ ਕਿਸਾਨਾਂ ਦੇ ਦਿੱਲੀ ਕੂਚ ਦੇ ਕਾਰਨ ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਪਹਿਲਾਂ ਹੀ ਬੰਦ ਕੀਤੀਆਂ ਹੋਈਆਂ ਹਨ।
ਪ੍ਰਿੰਸੀਪਲ ਸਕੱਤਰ ਹੋਮ ਗੁਰਕੀਰਤ ਕ੍ਰਿਪਾਲ ਸਿੰਘ ਈ ਇੱਕ ਪੰਜਾਬੀ ਨਿਊਜ਼ ਵੈਬਸਾਈਟ ਨਾਲ ਫੋਨ ਤੇ ਗੱਲਬਾਤ ਦੌਰਾਨ ਦੱਸਿਆ ਕਿ, ਪੰਜਾਬ ਸਰਕਾਰ ਨੇ ਮੋਬਾਈਲ ਇੰਟਰਨੈੱਟ ਜਾਂ ਫਿਰ ਬਰਾਂਡਬੈਂਡ ਸੇਵਾਵਾਂ ਕਿਸੇ ਵੀ ਜ਼ਿਲ੍ਹੇ ਦੇ ਅੰਦਰ ਬੰਦ ਕਰਨ ਬਾਰੇ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ।