ਚੰਡੀਗੜ੍ਹ, 10 ਜੂਨ 2023 – ਪੰਜਾਬ ਸਰਕਾਰ ਨੇ ਹੁਣ ਪੰਜਾਬ ਇੰਟੈਲੀਜੈਂਸ ਵਿੰਗ ਦੇ ਮੁਖੀ ਦਾ ਚਾਰਜ ਵਿਜੀਲੈਂਸ ਮੁਖੀ ਆਈਪੀਐਸ ਵਰਿੰਦਰ ਕੁਮਾਰ ਨੂੰ ਸੌਂਪ ਦਿੱਤਾ ਹੈ। ਸਾਲ 1993 ਬੈਚ ਦੇ ਸੀਨੀਅਰ ਆਈਪੀਐਸ ਵਰਿੰਦਰ ਕੁਮਾਰ ਹੁਣ ਦੋਵਾਂ ਯੂਨਿਟਾਂ ਵਿਜੀਲੈਂਸ ਅਤੇ ਇੰਟੈਲੀਜੈਂਸ ਦੇ ਮੁਖੀ ਦੀ ਜ਼ਿੰਮੇਵਾਰੀ ਸੰਭਾਲਣਗੇ। ਇਸ ਤੋਂ ਸਪਸ਼ਟ ਹੈ ਕਿ ਪੰਜਾਬ ਸਰਕਾਰ ਇੰਟੈਲੀਜੈਂਸ ਚੀਫ਼ ਦਾ ਚਾਰਜ ਆਈਪੀਐਸ ਵਰਿੰਦਰ ਕੁਮਾਰ ਤੋਂ ਇਲਾਵਾ ਕਿਸੇ ਹੋਰ ਅਧਿਕਾਰੀ ਨੂੰ ਨਹੀਂ ਦੇਣਾ ਚਾਹੁੰਦੀ।
ਦਰਅਸਲ ਪੰਜਾਬ ‘ਚ ‘ਆਪ’ ਸਰਕਾਰ ਦੇ ਸੱਤਾ ‘ਚ ਆਉਂਦੇ ਹੀ ਵਿਜੀਲੈਂਸ ਯੂਨਿਟ ਨੂੰ ਮਜ਼ਬੂਤ ਕਰ ਦਿੱਤਾ ਗਿਆ ਸੀ। ਹਰ ਵੱਡੇ ਮਾਮਲੇ ਵਿੱਚ ਵਿਜੀਲੈਂਸ ਦੀ ਕਾਰਵਾਈ ਦੇਖਣ ਨੂੰ ਮਿਲੀ। ਛੋਟੇ-ਛੋਟੇ ਮੁਲਜ਼ਮਾਂ ਤੋਂ ਲੈ ਕੇ ਸਾਬਕਾ ਮੰਤਰੀਆਂ ਤੇ ਆਗੂਆਂ ਤੱਕ ਨੂੰ ਪੰਜਾਬ ਵਿਜੀਲੈਂਸ ਨੇ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਹਾਲਾਂਕਿ ਵਿਰੋਧੀ ਪਾਰਟੀਆਂ ਪੰਜਾਬ ਦੀ ਮਾਨ ਸਰਕਾਰ ‘ਤੇ ਵਿਜੀਲੈਂਸ ਦੀ ਦੁਰਵਰਤੋਂ ਦੇ ਦੋਸ਼ ਲਾਉਂਦੀਆਂ ਆ ਰਹੀਆਂ ਹਨ।