ਦਸਤਾਰ ‘ਤੇ ਟੋਪੀ ਪਹਿਨਣ ਦਾ ਮਾਮਲਾ: ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਲਿਖਤੀ ‘ਚ ਮੰਗੀ ਮੁਆਫ਼ੀ

ਅੰਮ੍ਰਿਤਸਰ, 19 ਫਰਵਰੀ 2023 – ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਉਨ੍ਹਾਂ ਨਾਲ ਵਿਵਾਦ ਹੋਇਆ ਹੈ। ਦਰਅਸਲ ਚੰਨੀ ਹਾਲ ਹੀ ‘ਚ ਹਿਮਾਚਲ ਪ੍ਰਦੇਸ਼ ਦੇ ਦੌਰੇ ‘ਤੇ ਸਨ। ਇੱਥੇ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਸੁੱਖੂ ਨੇ ਚੰਨੀ ਨੂੰ ਸ਼ਾਲ ਅਤੇ ਟੋਪੀ ਪਹਿਨਾਈ। ਪਰ ਚੰਨੀ ਨੇ ਦਸਤਾਰ ਉਪਰ ਹਿਮਾਚਲੀ ਟੋਪੀ ਪਾ ਲਈ। ਇਸ ਤੋਂ ਬਾਅਦ ਮਾਮਲੇ ਨੇ ਧਾਰਮਿਕ ਰੰਗ ਲੈ ਲਿਆ ਅਤੇ ਸਿੱਖ ਜਥੇਬੰਦੀਆਂ ਨੇ ਆਪਣਾ ਵਿਰੋਧ ਅਤੇ ਇਤਰਾਜ਼ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ।

ਇਸ ਤੋਂ ਬਾਅਦ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਲਿਖਤੀ ‘ਚ ਮੁਆਫ਼ੀ ਮੰਗ ਲਈ ਹੈ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਦਸਤਾਰ ’ਤੇ ਹਿਮਾਚਲੀ ਟੋਪੀ ਪਹਿਨਣ ’ਤੇ ਇਤਰਾਜ਼ ਜਤਾਇਆ। ਸ਼੍ਰੋਮਣੀ ਕਮੇਟੀ ਨੇ ਚੰਨੀ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਲਈ ਮੁਆਫੀ ਮੰਗਣ ਲਈ ਕਿਹਾ। ਹਾਲਾਂਕਿ ਚੰਨੀ ਇਹ ਕਹਿ ਕੇ ਮੁਆਫੀ ਮੰਗ ਰਹੇ ਹਨ ਕਿ ਇਹ ਮਾਮਲਾ ਅਣਜਾਣੇ ‘ਚ ਵਾਪਰਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੀਕ ਹੋ ਰਹੇ ਸਿਲੰਡਰ ਨੂੰ ਘਰ ਦੇ ਮੰਦਿਰ ‘ਚ ਲਾਈ ਹੋਈ ਜੋਤ ਕਾਰਨ ਲੱਗੀ ਅੱਗ, 3 ਝੁਲਸੇ

ਪਹਿਲਾਂ ਵਿਆਹ ਦਾ ਝਾਂਸਾ ਦੇ ਕੇ ਬਣਾਏ ਸਰੀਰਕ ਸਬੰਧ, ਫੇਰ ਮੁੱਕਰਨ ਦੇ ਦੋਸ਼, ਹੁਣ FIR ਹੋਈ ਦਰਜ