ਚੰਡੀਗੜ੍ਹ, 8 ਮਈ 2022 – ਦਿੱਲੀ ਹਾਈ ਕੋਰਟ ਨੇ ਹੁਕਮ ਕੀਤੇ ਹਨ ਕੇ ਜਗਤਾਰ ਸਿੰਘ ਹਵਾਰਾ ਦਾ ਏਮਜ਼ ਵਿਚ ਇਲਾਜ ਕਰਵਾਇਆ ਜਾਵੇ। ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੇ ਹਵਾਰਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ।
ਤੁਹਾਨੂੰ ਦੱਸ ਦਈਏ ਕੇ ਜਗਤਾਰ ਹਵਾਰਾ ਨੇ ਪਟੀਸ਼ਨ ਪਾਈ ਸੀ ਕਿ ਉਹ ਦਿਮਾਗ਼ੀ ਬਿਮਾਰੀ ਤੋਂ ਪ੍ਰੇਸ਼ਾਨ ਹਨ ਤੇ ਉਹਨਾਂ ਨੂੰ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਦੀ ਆਗਿਆ ਦਿੱਤੀ ਜਾਵੇ ਤੇ ਉਹ ਇਸ ਮਾਮਲੇ ਵਿਚ ਸੁਰੱਖਿਆ ਸਮੇਤ ਸਾਰਾ ਖਰਚਾ ਚੁੱਕਣ ਨੂੰ ਤਿਆਰ ਹਨ। ਜਿਸ ਤੋਂ ਬਾਅਦ ਹਾਈ ਕੋਰਟ ਨੇ ਪੁਲਿਸ ਤੋਂ ਸਰਕਾਰੀ ਹਸਪਤਾਲਾਂ ਦੀ ਸੂਚੀ ਮੰਗੀ ਸੀ ਜਿਸ ਵਿਚ ਦਿਮਾਗ਼ੀ ਬਿਮਾਰੀਆਂ ਦੇ ਇਲਾਜ ਦੀ ਸਹੂਲਤ ਹੋਵੇ। ਪੁਲਿਸ ਨੇ 4 ਹਸਪਤਾਲਾਂ ਦੀ ਸੂਚੀ ਦਿੱਤੀ ਸੀ ਜਿਸ ਵਿਚੋਂ ਏਮਜ਼ ਦੀ ਚੋਣ ਕਰਦਿਆਂ ਹਾਈ ਕੋਰਟ ਨੇ ਏਮਜ਼ ਦੇ ਨਿਊਰੋਲਾਜੀ ਵਿਭਾਗ ਵਿਚ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ।
ਜਗਤਾਰ ਸਿੰਘ ਹਵਾਰਾ ਇਸ ਵੇਲੇ ਦਿੱਲੀ ਹਾਈ ਕੋਰਟ ਨੇ ਬੇਅੰਤ ਸਿੰਘ ਕਤਲ ਕਾਂਡ ਵਿਚ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ।