ਸਾਬਕਾ ਮੁਲਾਜ਼ਮਾਂ ਦੀ ਜੇਲ੍ਹ ‘ਚ ਕੁੱਟਮਾਰ ਦਾ ਮਾਮਲਾ: ਸੰਦੀਪ ਸਿੰਘ ਨਾਲ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- SGPC ਪ੍ਰਧਾਨ

  • ਕਿਹਾ; ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ

ਅੰਮ੍ਰਿਤਸਰ, 17 ਸਤੰਬਰ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਅਤੇ ਬੇਇਨਸ਼ਾਫੀ ਵਾਲਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਜ਼ੇਲ੍ਹ ਵਿਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਭਾਈ ਸੰਦੀਪ ਸਿੰਘ ਦੀ ਮਾਰਕੁਟਾਈ ਕਰਨਾ ਅਤੇ ਉਸ ਦੇ ਪਰਿਵਾਰ ਨੂੰ ਵੀ ਉਸ ਨਾਲ ਮਿਲਣ ਨਾ ਦੇਣਾ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਬਜਾਏ ਭਾਈ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ, ਜਦਕਿ ਅਦਾਲਤ ਵੱਲੋਂ ਕੀਤੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਨੇ ਭਾਈ ਸੰਦੀਪ ਸਿੰਘ ਦਾ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਕਰਵਾਉਣ ਦਾ ਆਦੇਸ਼ ਕੀਤਾ ਸੀ, ਜਿਸ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਭਾਈ ਸੰਦੀਪ ਸਿੰਘ ਨੂੰ ਨਾ ਤਾਂ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਵਕੀਲਾਂ ਨਾਲ ਮੁਲਾਕਾਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਕਈ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਭਾਈ ਸੰਦੀਪ ਸਿੰਘ ਖਿਲਾਫ਼ ਕੇਸ ਦਰਜ ਕਰਕੇ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਪੁਲਿਸ ਵਾਲਿਆਂ ਨੂੰ ਬਚਾਉਣ ਦੇ ਯਤਨ ਹੋ ਰਹੇ ਹਨ। ਜੇਕਰ ਭਾਈ ਸੰਦੀਪ ਸਿੰਘ ਦਾ ਕਿਸੇ ਵੀ ਤਰ੍ਹਾਂ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜਿੰਮੇਵਾਰੀ ਜ਼ੇਲ੍ਹ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜਤ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨੂੰ ਉਸ ਬਾਰੇ ਸਹੀ ਜਾਣਕਾਰੀ ਮਿਲ ਸਕੇ।

ਦੱਸ ਦਈਏ ਕਿ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਵੱਲੋਂ 3 ਸਾਬਕਾ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਦੇਣ ਦੀ ਖਬਰ ਸਾਹਮਣੇ ਆਈ ਸੀ। ਇਸ ਹਮਲੇ ‘ਚ ਤਿੰਨ ਸਾਬਕਾ ਕਰਮਚਾਰੀ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਖੂਨ ਨਾਲ ਲੱਥਪਥ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤਿੰਨਾਂ ਦੀ ਸੰਦੀਪ ਉਰਫ਼ ਸੰਨੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਸੰਨੀ ਨੇ ਇਕੱਲੇ ਹੀ ਤਿੰਨਾਂ ‘ਤੇ ਹਮਲਾ ਕਰ ਦਿੱਤਾ। ਉਸਨੇ ਤਿੰਨੋਂ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਜ਼ਖਮੀ ਕਰ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ‘ਚ ਅਮਰੀਕੀ ਔਰਤ ਦੀ ਹੱਤਿਆ: ਵਿਆਹ ਦੀ ਆੜ ਵਿੱਚ ਰਚੀ ਕਤਲ ਦੀ ਸਾਜ਼ਿਸ਼

ਟੀਮ ਇੰਡੀਆ ਨੂੰ ਨਵਾਂ ਜਰਸੀ ਸਪਾਂਸਰ ਮਿਲਿਆ: ਡ੍ਰੀਮ 11 ਨਾਲੋਂ ਕਿੰਨੀ ਜ਼ਿਆਦਾ ਰਕਮ ਦਾ ਕਰੇਗਾ ਭੁਗਤਾਨ ?