ਜਲੰਧਰ ਜ਼ਿਮਨੀ ਚੋਣ ਨਤੀਜਾ, ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਜਲੰਧਰ, 13 ਜੁਲਾਈ 2024 – ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਅੱਜ ਯਾਨੀ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ ਅਤੇ ਦੁਪਹਿਰ 2 ਵਜੇ ਤੱਕ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਉਕਤ ਸੀਟ ‘ਤੇ ਕਿਸ ਦੀ ਜਿੱਤ ਹੋਈ ਹੈ। ਘੱਟ ਵੋਟ ਪ੍ਰਤੀਸ਼ਤਤਾ ਨੇ ਸਾਰੀਆਂ ਪਾਰਟੀਆਂ ਦੀ ਚਿੰਤਾ ਵਧਾ ਦਿੱਤੀ ਹੈ।

10 ਜੁਲਾਈ ਨੂੰ ਹੋਈ ਵੋਟਿੰਗ ਵਿੱਚ ਸਿਰਫ਼ 54.90% ਵੋਟਾਂ ਪਈਆਂ ਸਨ। ਇਹ ਵੋਟ ਪ੍ਰਤੀਸ਼ਤ ਪਿਛਲੇ ਤਿੰਨ ਦਹਾਕਿਆਂ ਵਿੱਚ ਸਭ ਤੋਂ ਘੱਟ ਰਹੀ ਹੈ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਸੁਰਜੀਤ ਕੌਰ ਵੀ ਮੈਦਾਨ ‘ਚ ਹਨ।

ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਚੀਮਾ

ਪੰਜਾਬ ਸਮੇਤ 7 ਰਾਜਾਂ ਦੀਆਂ 13 ਸੀਟਾਂ ਦੇ ਜ਼ਿਮਨੀ ਚੋਣ ਨਤੀਜੇ ਅੱਜ: ਵੋਟਾਂ ਦੀ ਗਿਣਤੀ 8 ਵਜੇ ਤੋਂ ਹੋਈ ਸ਼ੁਰੂ