ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਟਰੱਕ ਪਲਟਣ ਕਾਰਨ ਮੌਤ, ਮਾਪਿਆਂ ਦਾ ਸੀ ਇਕਲੌਤਾ ਸਹਾਰਾ

ਜਲੰਧਰ, 23 ਅਕਤੂਬਰ 2022 – ਜਲੰਧਰ ਜ਼ਿਲ੍ਹੇ ਦੇ ਭੋਗਪੁਰ ਬਲਾਕ ਦੇ ਪਿੰਡ ਲਦੋਈ ਦੇ 29 ਸਾਲਾ ਸਵਿੰਦਰਜੀਤ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਇੱਕ ਟਰੱਕ ਪਲਟਣ ਨਾਲ ਮੌਤ ਹੋ ਗਈ।

ਰੋਜ਼ੀ-ਰੋਟੀ ਦੀ ਭਾਲ ਵਿਚ ਸਵਿੰਦਰਜੀਤ ਸਿੰਘ 2013 ਵਿਚ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਟਰੱਕ ਚਲਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਦੌਰਾ ਪਿਆ। ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ ਸਵਿੰਦਰਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਸਵਿੰਦਰਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਅਜੇ ਕੁਆਰਾ ਸੀ ਅਤੇ ਪਰਿਵਾਰ ਦਾ ਖਰਚਾ ਉਸ ਦੀ ਕਮਾਈ ’ਤੇ ਹੀ ਚਲਦਾ ਸੀ। ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਸਵਿੰਦਰਜੀਤ ਸਿੰਘ ਦੀ ਲਾਸ਼ ਨੂੰ ਕੈਲੀਫੋਰਨੀਆ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪਰਿਵਾਰ ਨੇ ਭਗਵੰਤ ਸਿੰਘ ਮਾਨ ਦੀ ਸਰਕਾਰ ਅਤੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਮ੍ਰਿਤਕ ਸਵਿੰਦਰਜੀਤ ਸਿੰਘ ਦੇ ਵੱਡੇ ਭਰਾ ਵਿੱਕੀ ਦੀ ਵੀ ਪਿਛਲੇ ਸਾਲ ਮੌਤ ਹੋ ਗਈ ਸੀ ਅਤੇ ਇਕ ਸਾਲ ਦੇ ਅੰਦਰ ਹੀ ਪਰਿਵਾਰ ਦੇ ਦੋ ਜਵਾਨ ਪੁੱਤਰਾਂ ਦੀ ਮੌਤ ਨਾਲ ਪਰਿਵਾਰ ‘ਤੇ ਸੋਗ ਦਾ ਪਹਾੜ ਟੁੱਟ ਗਿਆ ਹੈ। ਮ੍ਰਿਤਕ ਸਵਿੰਦਰਜੀਤ ਸਿੰਘ ਦੀ ਮਾਤਾ ਸਤਵੰਤ ਕੌਰ ਦੀ ਹਾਲਤ ਖਰਾਬ ਹੋ ਗਈ ਹੈ। ਇਸ ਦੇ ਨਾਲ ਹੀ ਘਰ ਵਿੱਚ ਕੇਵਲ ਸਵਿੰਦਰਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ, ਮਾਤਾ ਸਤਵੰਤ ਕੌਰ ਅਤੇ ਚਾਚਾ ਹੀ ਰਹਿ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਪੀਜੀਆਈ ‘ਚ ਹੁਣ ਮੋਬਾਈਲ ‘ਤੇ ਮਿਲਣਗੀਆਂ ਟੈਸਟ ਰਿਪੋਰਟਾਂ, ਪ੍ਰੀ-ਰਜਿਸਟ੍ਰੇਸ਼ਨ ਸਹੂਲਤ ਵੀ ਹੋਈ ਸ਼ੁਰੂ

ਲੋਕਾਂ ਨੇ ਮੋਟਰਸਾਈਕਲ ਚੋਰੀ ਕਰਦਾ ਫੜਿਆ ਚੋਰ, ਕੀਤਾ ਚੰਗੀ ਤਰ੍ਹਾਂ ਕੁਟਾਪਾ