ਚੰਡੀਗੜ੍ਹ: 19 ਮਾਰਚ 2023 – ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ 20 ਮਾਰਚ ਨੂੰ ਜਲੰਧਰ ਵਿਖੇ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਜ਼ਰੂਰੀ ਵਚਨਬੱਧਤਾਵਾਂ ਕਾਰਨ ਇਸ ਨੂੰ ਹੋਰ ਟਾਲ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ ਲੈ ਕੇ ਜਲਦੀ ਹੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ।
ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ।