ਅੰਮ੍ਰਿਤਸਰ, 5 ਜੂਨ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਤੇ ਜਥੇਦਾਰ ਵਿਚਾਲੇ 1 ਘੰਟੇ ਤੱਕ ਮੁਲਾਕਾਤ ਚੱਲੀ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਵਿਚਕਾਰ ਪੰਜਾਬ ਅਤੇ ਕੌਮ ਦੇ ਕਈ ਮਸਲਿਆਂ ਨੂੰ ਲੈ ਕੇ ਚਰਚਾ ਹੋਈ ਹੈ।
