ਅੰਮ੍ਰਿਤਸਰ, 15 ਅਕਤੂਬਰ 2022 – ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤੀ ਕਾਨੂੰਨ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਾਨੂੰਨ ਦੂਜਿਆਂ ਲਈ ਨਰਮ ਹੈ ਪਰ ਆਪਣੇ ਹੱਕਾਂ ਲਈ ਲੜਨ ਵਾਲੇ ਸਿੱਖਾਂ ਖਾਤਰ ਬਹੁਤ ਸਖਤ ਹੈ।
ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਫੇਸਬੁੱਕ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਭਾਰਤੀ ਕਨੂੰਨ ਉਪਰ ਇਹ ਕਹਾਵਤ ਠੀਕ ਢੁਕਦੀ ਹੈ ਕਿ ਹਾਥੀ ਦੇ ਦੰਦ ਖਾਣ ਨੂੰ ਹੋਰ ਦਿਖਾਉਣ ਨੂੰ ਹੋਰ। ਸਕੂਲ ਚ ਪੜਾਇਆ ਜਾਂਦਾ ਸੀ ਕਿ ਕਨੂੰਨ ਦੀ ਨਜ਼ਰ ਵਿਚ ਸਭ ਬਰਾਬਰ ਹਨ। ਪਰ ਨਹੀ, ਦੂਜਿਆਂ ਪ੍ਰਤੀ ਚਾਹੇ ਉਹ ਬਲਾਤਕਾਰੀ ਹੀ ਕਿਉਂ ਨਾ ਹੋਣ ਭਾਰਤੀ ਕਨੂੰਨ ਨਰਮ ਹੈ ਤੇ ਅਪਣੇ ਹੱਕਾਂ ਲਈ ਲੜਨ ਵਾਲੇ ਸਿੱਖ, ਜਿਹੜੇ ਅਪਣੀ ਕੈਦ ਦੀ ਮਿਆਦ ਵੀ ਪੂਰੀ ਕਰ ਚੁੱਕੇ ਹਨ ਉਨ੍ਹਾਂ ਲਈ ਬੇਹੱਦ ਸਖਤ।”
ਜ਼ਿਕਰਯੋਗ ਹੈ ਕਿ ਬਹੁਤ ਸਾਰੇ ਸਿੱਖ ਕੈਦੀ ਅਜੇ ਵੀ ਭਾਰਤੀ ਜੇਲ੍ਹਾਂ ‘ਚ ਬੰਦ ਹਨ, ਪਰ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਵੀ ਕਰ ਚੁੱਕੇ ਹਨ। ਪਰ ਸਰਕਾਰ ਵੱਲੋਂ ਅਜੇ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।