ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਵੀ ਵਾਪਸ ਕੀਤੀ ਸੁਰੱਖਿਆ

ਅਨੰਦਪੁਰ ਸਾਹਿਬ, 29 ਮਈ 2022 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਭਾਵੇਂ ਕੁਝ ਘੰਟਿਆਂ ਬਾਅਦ ਪੰਜਾਬ ਸਰਕਾਰ ਨੇ ਉਸ ਦੀ ਸੁਰੱਖਿਆ ਬਹਾਲ ਕਰ ਦਿੱਤੀ ਪਰ ਹੁਣ ਉਹਨਾਂ ਨੇ ਪੰਜਾਬ ਪੁਲੀਸ ਤੋਂ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਵੀ ਆਪਣੇ ਸੁਰੱਖਿਆ ਮੁਲਾਜ਼ਮ ਵਾਪਸ ਭੇਜ ਦਿੱਤੇ ਹਨ। ਦੋਵਾਂ ਜਥੇਦਾਰਾਂ ਦੀ ਸੁਰੱਖਿਆ ਹੁਣ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਕਰੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੀ ਅੱਧੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਜਿਉਂ ਹੀ ਬਾਕੀ ਸੁਰੱਖਿਆ ਕਰਮੀਆਂ ਨੂੰ ਨਾਲ ਲੈ ਕੇ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਗਿਆਨੀ ਰਘੁਬੀਰ ਸਿੰਘ ਨੇ ਵੀ ਆਪਣੇ ਬਾਕੀ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਭੇਜ ਦਿੱਤਾ। ਹੁਣ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘੁਬੀਰ ਸਿੰਘ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਮੈਂਬਰ ਹੀ ਪਹਿਰੇਦਾਰੀ ਕਰਨਗੇ।

ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਤਜਿੰਦਰ ਸਿੰਘ ਪੱਡਾ ਨੇ ਦੱਸਿਆ ਕਿ ਪ੍ਰਧਾਨ ਐਚ.ਐਸ.ਧਾਮੀ ਦੀਆਂ ਹਦਾਇਤਾਂ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਉਨ੍ਹਾਂ ਦੇ ਘਰ 4 ਹਥਿਆਰਬੰਦ ਸਿੱਖ ਅਤੇ ਇੱਕ ਡਿਪਟੀ ਸਕੱਤਰ ਤਾਇਨਾਤ ਕੀਤੇ ਗਏ ਹਨ। ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਵੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਵੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

ਉਪ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਦੇ ਵੀ ਸਰਕਾਰ ਦੇ ਕੰਮ ਵਿੱਚ ਦਖ਼ਲ ਨਹੀਂ ਦੇਣਾ ਚਾਹੁੰਦੀ। ਕਿਸੇ ਦੀ ਸੁਰੱਖਿਆ ਵਾਪਸ ਲੈਣੀ ਹੈ ਜਾਂ ਨਹੀਂ, ਇਹ ਸਰਕਾਰ ਦਾ ਆਪਣਾ ਫੈਸਲਾ ਹੈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਵਾਪਸ ਲੈਣੀ ਚਿੰਤਾ ਦਾ ਵਿਸ਼ਾ ਹੈ। ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਤੋਂ ਬਾਅਦ ਜਿੱਥੇ ਸਿੱਖਾਂ ‘ਚ ਗੁੱਸਾ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਨੇ ਵੀ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ। ਜਿੱਥੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਮਾਨ ਸਰਕਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਕਠਪੁਤਲੀ ਕਿਹਾ ਹੈ, ਉਥੇ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਰਾਜਨੀਤੀ ਨੂੰ ਹੇਠਲੇ ਪੱਧਰ ਤੱਕ ਪਹੁੰਚ ਗਈ ਹੈ।

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਆਈਪੀ ਕਲਚਰ ਨੂੰ ਖਤਮ ਕਰਨਾ ਚੰਗੀ ਗੱਲ ਹੈ, ਪਰ ਜਥੇਦਾਰ ਸਾਹਿਬ ਨੂੰ ਸਨਮਾਨ ਵਜੋਂ ਦਿੱਤੀ ਗਈ ਸੁਰੱਖਿਆ ਵਾਪਸ ਲੈਣਾ ਗਲਤ ਹੈ। ਪੰਜਾਬ ਪੁਲਿਸ ਲਈ ਇਸ ਮਹਾਨ ਧਾਰਮਿਕ ਹਸਤੀ ਨੂੰ ਸੁਰੱਖਿਆ ਪ੍ਰਦਾਨ ਕਰਨਾ ਮਾਣ ਵਾਲੀ ਗੱਲ ਹੈ। ਜਥੇਦਾਰ ਸਾਹਿਬ ਨੂੰ ਵੀ.ਆਈ.ਪੀ ਕਲਚਰ ਨਾਲ ਨਾ ਜੋੜਿਆ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੰਗਰੂਰ ਸੀਟ ਲਈ ‘ਆਪ’ ਅੱਜ ਕਰੇਗੀ ਉਮੀਦਵਾਰ ਦਾ ਐਲਾਨ, ਪੜ੍ਹੋ ਕੌਣ-ਕੌਣ ਹਨ ਸੀਟ ਦੇ ਦਾਅਵੇਦਾਰ ?

ਗੁਆਂਢੀ ਨੇ ਸਾਢੇ 4 ਸਾਲ ਦੇ ਮਾਸੂਮ ਬੱਚੇ ਘਰ ਬੁਲਾ ਕੇ ਬਣਾਇਆ ਆਪਣੀ ਹਵਸ ਦਾ ਸ਼ਿਕਾਰ