ਚੰਡੀਗੜ੍ਹ, 2 ਅਗਸਤ 2023 – ਪਰਉਪਕਾਰੀ ਅਤੇ ਮਾਨਵਤਾਵਾਦੀ ਯਤਨਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ, ਸ੍ਰੀ ਲੋਹਿਤ ਬਾਂਸਲ, ਮੈਨੇਜਿੰਗ ਡਾਇਰੈਕਟਰ, ਪੀ.ਐਲ.ਪੀ.ਬੀ. ਨੂੰ ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਨਮਾਨਿਤ ਕੀਤਾ। ਇਹ ਸਨਮਾਨ ਉਨ੍ਹਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਦਿੱਤਾ ਗਿਆ।
ਇਸ ਸਮਾਗਮ ਵਿੱਚ ਪਟਿਆਲਾ ਦੇ ਡੀਸੀ ਸਾਕਸ਼ੀ ਸਿਨ੍ਹਾ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਨੇ ਹੜ੍ਹਾਂ ਦੀ ਤਬਾਹੀ ਦੌਰਾਨ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ੍ਰੀ ਬਾਂਸਲ ਦੇ ਪਰਉਪਕਾਰੀ ਯਤਨਾਂ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਨੂੰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਸੱਚੀ ਮਿਸਾਲ ਦੱਸਿਆ।
ਪੀ.ਐਲ.ਪੀ.ਬੀ. ਦੇ ਮੈਨੇਜਿੰਗ ਡਾਇਰੈਕਟਰ ਲੋਹਿਤ ਬਾਂਸਲ ਨੇ ਕਿਹਾ, “ਇਸ ਔਖੇ ਸਮੇਂ ਵਿੱਚ, ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਅੱਗੇ ਵਧੀਏ ਅਤੇ ਲੋੜਵੰਦਾਂ ਦੀ ਮਦਦ ਕਰੀਏ। ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਦੇਖ ਕੇ, ਮੈਂ ਬਹੁਤ ਦੁਖੀ ਹਾਂ, ਅਤੇ ਮੈ ਜਾਣਦਾ ਹਾਂ ਕਿ ਇਸ ਨੁਕਸਾਨ ਦੀ ਭਰਪਾਈ ਲਈ, ਸਾਨੂੰ ਮਿਲ ਕੇ ਅੱਗੇ ਆਉਣਾ ਪਵੇਗਾ। ਇੱਕ ਜ਼ਿੰਮੇਵਾਰ ਸੰਸਥਾ ਹੋਣ ਦੇ ਨਾਤੇ ਅਸੀਂ ਮੰਨਦੇ ਹਾਂ ਕਿ ਪੀਐਲਪੀਬੀ ਵਿੱਚ ਸਾਡੀ ਸਮਾਜਿਕ ਜ਼ਿੰਮੇਵਾਰੀ ਵਪਾਰਕ ਸਫਲਤਾ ਤੋਂ ਪਰੇ ਹੈ, ਸਮਾਜ ਪ੍ਰਤੀ ਦਿਆਲੂ ਭਾਵ ਰੱਖਣਾ ਸਾਡੀਆਂ ਮੁੱਖ ਜ਼ਿੰਮੇਵਾਰੀਆਂ ਵਿੱਚੋਂ ਇੱਕ ਹੈ।