ਜ਼ਿਲ੍ਹਾ ਗੁਰਦਾਸਪੁਰ ਦੇ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ

ਗੁਰਦਾਸਪੁਰ, 15 ਜੂਨ 2022 – ਜ਼ਿਲ੍ਹਾ ਗੁਰਦਾਸਪੁਰ ਦੇ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਜਾਵਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਵੱਜੋਂ ਹੋਈ ਹੈ ਅਤੇ ਉਹ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਕੋਟਲੀ ਸੂਰਤ ਮੱਲੀ ਅਧੀਨ ਆਉਂਦੇ ਪਿੰਡ ਮਲਕਪੁਰ ਦਾ ਵਸਨੀਕ ਸੀ। ਗੁਰਪ੍ਰੀਤ ਸਿੰਘ ਭਾਰਤੀ ਫੌਜ ਦੇ 14 ਪੰਜਾਬ ਰੈਜਮੈਂਟ ਦਾ ਜਵਾਨ ਸੀ। ਗੁਰਪ੍ਰੀਤ 2013 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਹੁਣ ਉਹ ਸ੍ਰੀਨਗਰ ਵਿੱਚ ਤਾਇਨਾਤ ਸੀ।

ਗੁਰਪ੍ਰੀਤ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੀ ਜਾਣਕਾਰੀ ਮਾਮਾ ASI ਰਣਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੀ 13 ਜੂਨ ਦੇਰ ਰਾਤ ਉਹਨਾਂ ਨੂੰ ਫੌਜ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਕਿ ਗੁਰਪ੍ਰੀਤ ਸਿੰਘ ਦੀ ਖਾਣਾ ਖਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਸ਼ਹੀਦ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਮਲਕਪੁਰ ਨਹੀਂ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਦਾਦੀ,ਮਾਤਾ ਅਤੇ ਛੋਟਾ ਭਰਾ ਛੱਡ ਗਿਆ ਹੈ।

ਥਾਣਾ ਕੋਟਲੀ ਸੂਰਤ ਮੱਲੀ ਦੇ ਐਸ ਐਚ ਓ ਸਤਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਸ਼ਹੀਦ ਦੇ ਘਰ ਪੁੱਜੇ। ਉਨ੍ਹਾਂ ਦੱਸਿਆ ਕਿ ਉਮੀਦ ਹੈ ਕਿ ਵੀਰਵਾਰ ਦੁਪਹਿਰ ਤੱਕ ਸ਼ਹੀਦ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਮਲਕਪੁਰ ਪਹੁੰਚ ਜਾਵੇਗੀ, ਜਿੱਥੇ ਸ਼ਰਧਾਂਜਲੀ ਭੇਂਟ ਕਰਕੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ਭੇਜਣ ਦੇ ਨਾਂਅ ‘ਤੇ ਠੱਗੀ ਮਾਰਨ ਦੇ ਦੋਸ਼ ‘ਚ ਇਮੀਗ੍ਰੇਸ਼ਨ ਕੰਪਨੀ ਦਾ ਡਾਇਰੈਕਟਰ ਗ੍ਰਿਫਤਾਰ

ਮੂਸੇਵਾਲਾ ਦੇ ਨਾਂ ‘ਤੇ ਵੋਟਾਂ ਨਾ ਮੰਗੋ, ਵੜਿੰਗ ਨੇ ਦਿੱਤਾ ਸਪੱਸ਼ਟੀਕਰਨ