ਜਿੰਪਾ ਵੀਰਵਾਰ ਨੂੰ ਸੰਭਾਲਣਗੇ ਅਹੁਦਾ, ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਵਿਭਾਗਾਂ ਨਾਲ ਸਬੰਧਤ ਪ੍ਰੈਜ਼ਨਟੇਸ਼ਨਾਂ ਦੇਣ ਲਈ ਕਿਹਾ

ਚੰਡੀਗੜ੍ਹ, 23 ਮਾਰਚ 2022 – ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ।

ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਨਾਲ ਸਬੰਧਤ ਵਿਭਾਗਾਂ ਬਾਰੇ ਵਿਸਥਾਰਪੂਰਵਕ ਪ੍ਰੈਜ਼ਨਟੇਸ਼ਨਾਂ ਦੇਣ ਲਈ ਵੀ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ, ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਸਕੱਤਰ ਮਾਲ ਸ੍ਰੀ ਮਨਵੇਸ਼ ਸਿੰਘ ਸਿੱਧੂ, ਐਚ.ਓ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਅਮਿਤ ਤਲਵਾੜ ਅਤੇ ਵਧੀਕ ਸਕੱਤਰ ਮਾਲ ਕਰਨੈਲ ਸਿੰਘ ਸ਼ਾਮਲ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

3 ਮਹੀਨਿਆਂ ‘ਚ ਬੰਦ ਹੋਣਗੇ ਨਾਜਾਇਜ਼ ਟੋਲ ਪਲਾਜ਼ੇ – ਨਿਤਿਨ ਗਡਕਰੀ

ਪਾਕਿਸਤਾਨ ‘ਚ ਧਰਮ ਪਰਿਵਰਤਨ ਨਾ ਕਰਨ ‘ਤੇ ਹਿੰਦੂ ਲੜਕੀ ਦੀ ਗੋਲੀ ਮਾਰ ਕੇ ਹੱਤਿਆ