WWE ਰੈਸਲਰ ਜੌਨ ਸੀਨਾ ਨੇ ਸਿੱਧੂ ਮੂਸੇਵਾਲਾ ਨੂੰ ਟਵਿੱਟਰ ‘ਤੇ ਕੀਤਾ Follow

  • ਮੂਸਵਾਲੇ ਦੇ ਕਤਲ ਤੋਂ ਬਾਅਦ ਵਧੀ ਪ੍ਰਸ਼ੰਸਕਾਂ ਦੀ ਸੂਚੀ, 3.79 ਲੱਖ ਫਾਲੋਅਰਜ਼

ਮਾਨਸਾ, 20 ਜੂਨ 2023 – ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਲਿਸਟ ਲਗਾਤਾਰ ਵਧਦੀ ਜਾ ਰਹੀ ਹੈ। ਹਾਲੀਵੁਡ ਅਭਿਨੇਤਾ ਅਤੇ WWE ਦੇ ਮਸ਼ਹੂਰ ਪਹਿਲਵਾਨ ਜੌਨ ਸੀਨਾ ਦਾ ਨਾਂ ਵੀ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਫਾਲੋ ਕਰਨ ਵਾਲੇ ਲੋਕਾਂ ਦੀ ਸੂਚੀ ‘ਚ ਸ਼ਾਮਲ ਹੋ ਗਿਆ ਹੈ। ਜੌਨ ਸੀਨਾ ਨੇ ਟਵਿਟਰ ‘ਤੇ ਸਿੱਧੂ ਮੂਸੇਵਾਲਾ ਨੂੰ ਫਾਲੋ ਕੀਤਾ ਹੈ। ਟਵਿਟਰ ‘ਤੇ ਸਿੱਧੂ ਦੇ 3.79 ਲੱਖ ਫਾਲੋਅਰਜ਼ ਹਨ।

ਦੁਨੀਆ ਦੇ ਮਸ਼ਹੂਰ ਰੈਸਲਿੰਗ ਜੌਨ ਸੀਨਾ ਨੇ ਸ਼ਾਇਦ ਹੀ ਕੋਈ ਪਹਿਲਵਾਨ ਰਿੰਗ ‘ਚ ਛੱਡਿਆ ਹੋਵੇਗਾ ਜਿਸ ਨੂੰ ਉਨ੍ਹਾਂ ਨੇ ਨਾ ਹਰਾਇਆ ਹੋਵੇ। ਦੁਨੀਆ ਭਰ ‘ਚ ਉਸ ਦੇ ਪ੍ਰਸ਼ੰਸਕ ਹਨ। ਅਜਿਹੇ ‘ਚ ਉਨ੍ਹਾਂ ਦਾ ਸਿੱਧੂ ਮੂਸੇਵਾਲਾ ਨੂੰ ਫਾਲੋ ਕਰਨਾ ਬਹੁਤ ਵੱਡੀ ਗੱਲ ਹੈ।

ਪਿਛਲੇ ਮਹੀਨੇ ਹੀ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਇਆ ਹੈ। ਕੁਝ ਦਿਨ ਪਹਿਲਾਂ ਮੂਸੇਵਾਲਾ ਦਾ ਜਨਮ ਦਿਨ ਵੀ ਮਨਾਇਆ ਗਿਆ ਸੀ। ਕੈਨੇਡੀਅਨ ਰੈਪਰ ਸਟੀਫਲਨ ਡੌਨ ਨੇ ਮੌਕੇ ‘ਤੇ ਪਿੰਡ ਮੂਸਾ ਪਹੁੰਚ ਕੇ ਬਲਕੌਰ ਸਿੰਘ ਅਤੇ ਚਰਨ ਕੌਰ ਨਾਲ ਮੁਲਾਕਾਤ ਕੀਤੀ।

ਸਿੱਧੂ ਮੂਸੇਵਾਲਾ ਨੂੰ ਦੁਨੀਆ ਨੂੰ ਅਲਵਿਦਾ ਕਹੇ ਇੱਕ ਸਾਲ ਹੋ ਗਿਆ ਹੈ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਉਸ ਦਾ ‘ਮੇਰਾ ਨਾ’ ਗੀਤ ਕੁਝ ਸਮਾਂ ਪਹਿਲਾਂ ਰਿਲੀਜ਼ ਹੋਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸਿੱਧੂ ਦੇ ਇੰਨੇ ਗੀਤ ਹਨ ਕਿ ਉਨ੍ਹਾਂ ਦੇ ਪ੍ਰਸ਼ੰਸਕ ਅਗਲੇ 10-11 ਸਾਲਾਂ ਤੱਕ ਨਵੇਂ-ਨਵੇਂ ਗੀਤ ਸੁਣਦੇ ਰਹਿਣਗੇ।

29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੋ ਮੁਲਜ਼ਮ ਮੁਕਾਬਲੇ ਵਿੱਚ ਮਾਰੇ ਗਏ ਸਨ ਅਤੇ 5 ਨੂੰ ਭਾਰਤ ਤੋਂ ਬਾਹਰੋਂ ਲਿਆਉਣਾ ਬਾਕੀ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿੱਚ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਗੈਂਗ ਦਾ ਗੋਲਡੀ ਬਰਾੜ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ‘ਚ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਪਾਸ

ਵਿਧਾਨ ਸਭਾ ‘ਚ ‘ਪੰਜਾਬ ਯੂਨੀਵਰਸਿਟੀਜ਼ ਲਾਅਜ਼ ਸੋਧ ਬਿੱਲ 2023’ ਪਾਸ