- 2 ਦਿਨ ਪਹਿਲਾਂ ਦੋ ਧਿਰਾਂ ਵਿੱਚ ਹੋਈ ਸੀ ਲੜਾਈ
ਗੁਰਦਾਸਪੁਰ, 22 ਅਗਸਤ 2023 – ਗੁਰਦਾਸਪੁਰ ‘ਚ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ‘ਚ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਦੋਂ ਇਹ ਘਟਨਾ ਵਾਪਰੀ ਤਾਂ ਖਿਡਾਰੀ ਮਕੈਨਿਕ ਦੀ ਦੁਕਾਨ ‘ਤੇ ਆਪਣੇ ਮੋਟਰਸਾਈਕਲਾਂ ਦੀ ਮੁਰੰਮਤ ਕਰਵਾ ਰਿਹਾ ਸੀ। ਪੀੜਤ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਦੋ ਭਰਾਵਾਂ ਨੇ ਮਿਲ ਕੇ ਉਸ ‘ਤੇ ਹਮਲਾ ਕੀਤਾ ਹੈ।
ਹਮਲਾਵਰਾਂ ਨੇ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਦੇ ਸਿਰ ‘ਤੇ ਬੈਟ ਨਾਲ ਵਾਰ ਕੀਤਾ। ਜਿਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਸ ਦੇ ਨਾਲ ਹੀ ਹਮਲਾਵਰ ਧਿਰ ਦਾ ਨੌਜਵਾਨ ਬਲਜੀਤ ਸਿੰਘ ਵੀ ਜ਼ਖਮੀ ਹੋ ਗਿਆ ਹੈ। ਬਲਜੀਤ ਸਿੰਘ ਨੇ ਦੱਸਿਆ- ਨਸ਼ੇ ਦੀ ਹਾਲਤ ‘ਚ ਕਬੱਡੀ ਖਿਡਾਰੀ ਮੱਤਾ ਨੇ ਉਸ ‘ਤੇ ਹਮਲਾ ਕੀਤਾ ਸੀ ਪਰ ਹੁਣ ਜਾਣ ਬੁੱਝ ਕੇ ਆਪਣੇ ਆਪ ਨੂੰ ਜ਼ਖਮੀ ਕਰ ਲਿਆ। ਇਸ ਘਟਨਾ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਦੀ ਪਿੰਡ ਦੇ ਹੀ ਕੁਝ ਲੋਕਾਂ ਨਾਲ ਲੜਾਈ ਹੋਈ ਸੀ। ਜਿਸ ਨੂੰ ਪਿੰਡ ਵਾਸੀਆਂ ਨੇ ਦਖਲ ਦੇ ਕੇ ਮਾਮਲਾ ਸੁਲਝਾ ਦਿੱਤਾ ਸੀ।
