- ਪਿੰਡ ਪਹੁਵਿੰਡ ਦੀ ਦਾਣਾ ਮੰਡੀ ਤੋਂ ਖਾਲਸਾ ਵਹੀਰ ਦੀਹੋਈ ਸ਼ੁਰੂਆਤ
ਤਰਨਤਾਰਨ, 25 ਫਰਵਰੀ 2023 – ਵਾਰਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਪਹੁਵਿੰਡ ਦੀ ਦਾਣਾ ਮੰਡੀ ਤੋਂ ਖਾਲਸਾ ਵਹੀਰ ਦੀ ਸ਼ੁਰੂਆਤ ਹੋਈ, ਜੋ ਕਿ ਦੇਰ ਸ਼ਾਮ ਵਿਧਾਨ ਸਭਾ ਹਲਕਾ ਖੇਮਕਰਨ ਭੂਰਾ ਕੋਹਨਾ ਦੇ ਗੁਰਦੁਆਰਾ ਧੰਨ-ਧੰਨ ਸ਼ਹੀਦ ਸੰਤ ਬਾਬਾ ਕਰਤਾਰ ਸਿੰਘ ਜੀ ਵਿਖੇ ਸਮਾਪਤ ਹੋਵਗੀ।
ਇਹ ਖਾਲਸਾ ਵਹੀਰ ਪਹੂਵਿੰਡ ਤੋਂ ਭਿੱਖੀਵਿੰਡ ਅਲਗੋਂਕੋਠੀ ਅਮਰਕੋਟ ਤੋਂ ਹੁੰਦੇ ਹੋਏ ਪਿੰਡ ਭੂਰਾ ਕੋਹਨਾ ਵਿਖੇ ਪਹੁੰਚੀ। ਦੱਸ ਦਈਏ ਕਿ ਖਾਲਸਾ ਵਹੀਰ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਨਿਹੰਗ ਸਿੰਘ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਇਸ ਖਾਲਸਾ ਵਹੀਰ ਵਿਚ ਪਹੁੰਚੇ, ਇਸ ਉਪਰੰਤ ਜਾਣਕਾਰੀ ਦਿੰਦੇ ਹੋਏ ਵਾਰਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦ ਸੰਤ ਬਾਬਾ ਕਰਤਾਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਰੱਖਦੇ ਹੋਏ ਅੱਜ ਉਨ੍ਹਾਂ ਵੱਲੋਂ ਇਹ ਖਾਲਸਾ ਵਹੀਰ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕੱਲ ਨੂੰ ਇਹ ਵਹੀਰ ਸ਼ਹੀਦ ਸੰਤ ਬਾਬਾ ਕਰਤਾਰ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਦੌਰਾਨ ਵੱਡੇ ਪੱਧਰ ਤੇ ਨੌਜਵਾਨਾਂ ਨੂੰ ਅੰਮ੍ਰਿਤ ਸੰਚਾਰ ਕਰੇਗੀ ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਇਸ ਉਪਰੰਤ ਉਨ੍ਹਾਂ ਕੋਲੋ ਫਿਲਮੀ ਅਦਾਕਾਰਾ ਕੰਗਨਾ ਰਨੌਤ ਤੇ ਟਵੀਟ ਬਾਰੇ ਪੁੱਛਿਆ ਗਿਆ ਤਾਂ ਭਾਈ ਅੰਮ੍ਰਿਤਪਾਲ ਸਿੰਘ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਨੂੰ ਹਵਾ ਨਹੀਂ ਦੇਣੀ ਚਾਹੀਦੀ ਇਸ ਨੂੰ ਏਥੇ ਹੀ ਬੰਦ ਕਰ ਦੇਣਾ ਚਾਹੀਦਾ ਹੈ