- ਜਾਨੀ ਨੁਕਸਾਨ ਤੋਂ ਬਚਾਅ ਪਰ ਮਾਲੀ ਨੁਕਸਾਨ ਹੋਇਆ ਵੱਡੇ ਪੱਧਰ ਤੇ
ਕਪੂਰਥਲਾ, 13 ਅਪ੍ਰੈਲ 2024 – ਬੀਤੀ ਰਾਤ ਕਪੂਰਥਲਾ ਦੀ ਰੇਲ ਕੋਚ ਫੈਕਟਰੀ ਦੇ ਬਾਹਰਵਾਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਸੀ। ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ ਤੇ ਕਰੀਬ 300-400 ਝੁੱਗੀਆਂ ਨੂੰ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਸਨ, ਜੋ ਕਾਫੀ ਜੱਦੋਜਹਿਦ ਮਗਰੋਂ ਅੱਗ ਤੇ ਕਾਬੂ ਪਾ ਲਿਆ ਗਿਆ।
ਇਸ ਦੌਰਾਨ ਪੀੜਤ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ, ਜਿੱਥੇ ਲੋਕਾਂ ਨੇ ਦੱਸਿਆ ਕਿ ਹੁਣ ਉਹਨਾਂ ਦੇ ਕੋਲ ਨਾ ਤਾਂ ਰਹਿਣ ਦੇ ਲਈ ਆਸ਼ੀਆਨਾ ਹੀ ਹੈ ਤੇ ਨਾ ਹੀ ਖਾਣ ਦੇ ਲਈ ਕੁਝ ਬਾਕੀ ਬਚਿਆ। ਉਣਾ ਦੱਸਿਆ ਕਿ ਅੱਗ ਲੱਗਣ ਦੇ ਕਾਰਨ ਉਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਇਸ ਮਾਰ ਨੂੰ ਝੱਲ ਪਾਉਣਾ ਉਹਨਾਂ ਦੇ ਲਈ ਵੱਡੀ ਚੁਣੌਤੀ ਹੈ। ਲਿਹਾਜ਼ਾ ਉਹਨਾਂ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਦੀ ਗੁਹਾਰ ਲਗਾਈ ਹੈ।