ਕੇਜਰੀਵਾਲ ਤੇ ਭਗਵੰਤ ਮਾਨ ਹਰਿਮੰਦਰ ਸਾਹਿਬ ‘ਚ ਟੇਕਣਗੇ ਮੱਥਾ, ਬਾਅਦ ‘ਚ ਕਰਨਗੇ ਜੇਤੂ ਰੋਡਸ਼ੋਅ

ਅੰਮ੍ਰਿਤਸਰ, 13 ਮਾਰਚ 2022 – ਪੰਜਾਬ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਧਾਮ ਦੇ ਦਰਸ਼ਨ ਕਰਨ ਦਾ ਵੀ ਪ੍ਰੋਗਰਾਮ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਰਹਿਣਗੇ। ਇੱਥੇ ਮੱਥਾ ਟੇਕਣ ਤੋਂ ਬਾਅਦ ਰੋਡ ਸ਼ੋਅ ਸ਼ੁਰੂ ਹੋਵੇਗਾ।

‘ਆਪ’ ਨੇ ਸਮਰਥਕਾਂ ਨੂੰ ਰੋਡ ਸ਼ੋਅ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ ਹੈ। ਅਜਿਹਾ ਸੁਰੱਖਿਆ ਕਾਰਨਾਂ ਕਰਕੇ ਕੀਤਾ ਜਾ ਰਿਹਾ ਹੈ। ਫੁੱਲ ਸੁੱਟਣ ਦੀ ਵੀ ਮਨਾਹੀ ਹੈ।

ਭਗਵੰਤ ਮਾਨ ਸਵੇਰੇ 11.20 ਵਜੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ। ਉਹ ਇੱਥੇ ਕੇਜਰੀਵਾਲ ਅਤੇ ਸਿਸੋਦੀਆ ਸਵਾਗਤ ਕਰਨਗੇ। ਇਸ ਮੌਕੇ ‘ਤੇ ਸਿਰਫ ਖਾਸ ਲੋਕ ਹੀ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਕਿਸੇ ਨੂੰ ਵੀ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇੱਥੋਂ ਸਾਰੇ ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ। ਸੁਰੱਖਿਆ ਦੇ ਖਾਸ ਪ੍ਰਬੰਧ ਹਨ। ਸਿਵਲ ਵਰਦੀ ਵਿੱਚ ਪੁਲੀਸ ਵੀ ਤਾਇਨਾਤ ਕੀਤੀ ਗਈ ਹੈ। ਇਸ ਤੋਂ ਬਾਅਦ ਸਾਰੇ ਜਲਿਆਂਵਾਲਾ ਬਾਗ ਵੀ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਏਗੀ, ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ: ਭਗਵੰਤ ਮਾਨ

ਪਹਿਲੀ ਵਾਰ ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿੱਚ ਗਵਰਨਰ ਹਾਊਸ ਤੋਂ ਹੋਵੇਗਾ ਬਾਹਰ, ਖਟਕੜਕਲਾਂ ‘ਚ ਸੁਰੱਖਿਆ ਦੇ ਪੁਖਤਾ ਇੰਤਜਾਮ