ਹੁਸ਼ਿਆਰਪੁਰ, 18 ਨਵੰਬਰ 2023 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੇ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਪ੍ਰਾਜੈਕਟਾਂ ਵਿਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਵੀ ਸ਼ਾਮਲ ਹੈ।
ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ‘ਚ ਵਿਕਾਸ ਦੀ ਨਵੀਂ ਇਬਾਰਤ ਵੱਜੋਂ ਜਾਣਿਆ ਜਾਵੇਗਾ…
ਅੱਜ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਹੁਸ਼ਿਆਰਪੁਰ ਵਿਖੇ ‘ਵਿਕਾਸ ਕ੍ਰਾਂਤੀ ਰੈਲੀ’ ਕਰਨ ਜਾ ਰਹੇ ਹਾਂ ਜਿੱਥੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਇਲਾਕਿਆਂ ਲਈ 867 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਾਂਗੇ…ਆਉਣ ਵਾਲੇ ਦਿਨਾਂ ‘ਚ ਇਸ ਤਰ੍ਹਾਂ ਦੀ ਵਿਕਾਸ ਕ੍ਰਾਂਤੀ ਦਾ ਗਵਾਹ ਪੂਰਾ ਪੰਜਾਬ ਬਣੇਗਾ…ਇਨਕਲਾਬ ਜ਼ਿੰਦਾਬਾਦ”
			
			
			
			
					
						
			
			
