ਸੁਲਤਾਨਪੁਰ ਲੋਧੀ, 4 ਸਤੰਬਰ 2025 – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੁਲਤਾਨਪੁਰ ਲੋਧੀ ਦੇ ਦੌਰੇ ‘ਤੇ ਹਨ। ਉਹ ਇਥੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮਿਲਣਗੇ ਅਤੇ ਰਾਹਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ।
ਮੁੱਖ ਮੰਤਰੀ ਭਗਵੰਤ ਮਾਨ ਸਿਹਤ ਵਿਗੜਨ ਕਾਰਨ ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਨਹੀਂ ਆ ਸਕੇ। ਉਨ੍ਹਾਂ ਦੀ ਥਾਂ ਆਪ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਅਰਵਿੰਦ ਕੇਜਰੀਵਾਲ ਦੇ ਨਾਲ ਮੌਜੂਦ ਹਨ। ਦੌਰੇ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਦੌਰਾਨ ਕੇਜਰੀਵਾਲ ਵੱਲੋਂ ਸਰਕਾਰ ਵੱਲੋਂ ਚੱਲ ਰਹੇ ਰਾਹਤ ਤੇ ਬਚਾਅ ਕੰਮਾਂ ਦੀ ਵੀ ਨਿਗਰਾਨੀ ਕੀਤੀ ਜਾਵੇਗੀ।

