ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਆਉਣਗੇ ਦਿੱਲੀ ਦੇ CM ਕੇਜਰੀਵਾਲ

  • ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ
  • ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਕਰਨਗੇ ਪਹਿਲੀ ਰੈਲੀ
  • ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 1 ਵਜੇ ਹਵਾਈ ਅੱਡੇ ‘ਤੇ ਪਹੁੰਚਣਗੇ
  • ਸ਼ਾਮ 4:00 ਵਜੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ
  • ਸ਼ਾਮ 4:30 ਵਜੇ ਦੁਰਗਿਆਣਾ ਮੰਦਰ ‘ਚ ਮੱਥਾ ਟੇਕਣਗੇ
  • ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਸ਼ਾਮ 6 ਵਜੇ ਲਾਹੌਰੀ ਗੇਟ ਤੋਂ ਸ਼ੁਰੂ ਹੋਵੇਗਾ
  • ਭਲਕੇ ਰਾਮ ਤੀਰਥ ਦੇ ਦਰਸ਼ਨ ਕਰਨਗੇ
  • ਅੱਜ 16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

ਅੰਮ੍ਰਿਤਸਰ, 16 ਮਈ 2024 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ।

ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ ‘ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਅੰਮ੍ਰਿਤਸਰ ਫੇਰੀ ਦੌਰਾਨ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।

ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਪੰਜਾਬ 13-0 ਨੂੰ ਵੀ ਮਜ਼ਬੂਤੀ ਮਿਲੇਗੀ।

ਜੇਲ੍ਹ ਵਿੱਚ ਹੋਣ ਦੇ ਬਾਵਜੂਦ ਕੇਜਰੀਵਾਲ ਪੰਜਾਬ ਦੇ ਸਿਆਸੀ ਹਾਲਾਤ ਤੋਂ ਜਾਣੂ ਹਨ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਦੋ ਵਾਰ ਮਿਲ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਿਆਸੀ ਮਾਹੌਲ ਬਾਰੇ ਜਾਣੂ ਕਰਵਾਇਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ 16 ਮਈ ਨੂੰ ਪਹਿਲੀ ਵਾਰ ਪੰਜਾਬ ਆਉਣਗੇ ਕੇਜਰੀਵਾਲ, ਦਰਬਾਰ ਸਾਹਿਬ ‘ਚ ਟੇਕਣਗੇ ਮੱਥਾ

ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ