ਪੰਜਾਬ ਦਾ ਉੱਪ-ਪ੍ਰਧਾਨ ਬਣਾਉਣ ‘ਤੇ ਕੇਵਲ ਢਿੱਲੋਂ ਨੇ ਕੀਤਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ

  • ਪੰਜਾਬ ਦੀ ਜ਼ਿੰਮੇਵਾਰੀ ਪੰਜਾਬੀਆਂ ਨੂੰ ਦਿੱਤੇ ਜਾਣਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਪੰਜਾਬ ਪ੍ਰਤੀ ਨੇਕ ਦਿਲੀ ਤੇ ਫ਼ਰਾਖਦਿਲੀ ਦੀ ਪੁਖ਼ਤਾ ਉਦਾਹਰਨ ਹੈ
  • ਫੀਫਾ ਵਰਲਡ ਕੱਪ ‘ਚ ਖੇਡ ਰਹੀਆਂ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਨੇ ਆਪਣੇ ਸਟਾਰ ਖਿਡਾਰੀਆਂ ਨੂੰ ਦੁਨੀਆ ਦੇ ਸਭ ਤੋਂ ਵੱਡੇ ਟੂਰਨਾਮੈਂਟ ‘ਚ ਜਿਵੇਂ ਆਪਣੇ ਦੇਸ਼ ਦੀ ਨੁਮਾਇੰਦਗੀ ਦਾ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਪੰਜਾਬ ਭਾਜਪਾ ਦੀ ਟੀਮ ਨੇ ਪੰਜਾਬ ਭਰ ‘ਚੋਂ ਸੂਝਵਾਨ ਤੇ ਸੁਹਿਰਦ ਆਗੂਆਂ ਦੀ ਫੌਜ 2024 ਲੋਕ ਸਭਾ ਚੋਣਾਂ ਲਈ ਤਿਆਰ ਕੀਤੀ ਹੈ
  • ਪੰਜਾਬ ‘ਚ ਭਾਜਪਾ ਦੀ ਮਜ਼ਬੂਤੀ ਲਈ ਦਿਨ-ਰਾਤ ਇਕੱਠੇ ਹੋ ਕੇ ਕੰਮ ਕਰਾਂਗੇ, ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਨੂੰ ਵੱਡੀ ਤਾਕਤ ਤੇ ਸਮਰਥਨ ਨਾਲ ਪਾਰਲੀਮੈਂਟ ‘ਚ ਦੁਬਾਰਾ ਦੇਸ਼ ਵਾਸੀਆਂ ਦੀ ਸੇਵਾ ਦਾ ਮੌਕਾ ਦੇਵਾਂਗੇ- ਸ. ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 3 ਦਸੰਬਰ 2022 – ਪੰਜਾਬ ਭਾਜਪਾ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਨੇ ਕੌਮੀ ਪ੍ਰਧਾਨ ਸ਼੍ਰੀ ਜੇ.ਪੀ ਨੱਡਾ ਜੀ ਦੀ ਰਹਿਨੁਮਾਈ ਹੇਠ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕੀਤਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਵੱਖ-ਵੱਖ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣ ਤੇ ਸੰਗਰੂਰ ਤੋਂ ਸਾਬਕਾ ਲੋਕ ਸਭਾ ਉਮੀਦਵਾਰ ਤੇ ਨਵੇਂ ਬਣਾਏ ਉੱਪ-ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਨਵੀਆਂ ਜ਼ਿੰਮੇਵਾਰੀਆਂ ਨਾਲ ਨਿਵਾਜੇ ਜਾਣ ਵਾਲੇ ਸਾਰੇ ਆਗੂਆਂ ਨੂੰ ਵਧਾਈ ਦਿੱਤੀ।

ਉਹਨਾਂ ਪੰਜਾਬ ਭਾਜਪਾ ਦੀ ਨਵੀਂ ਟੀਮ ਨੂੰ ਵਧਾਈ ਦਿੰਦੇ ਹੋਏ ਕਤਰ ਵਿਖੇ ਚੱਲ ਰਹੇ ਫੀਫਾ ਵਰਲਡ ਕੱਪ ਦੀ ਉਦਾਹਰਨ ਦਿੱਤੀ ਤੇ ਕਿਹਾ ਕਿ ਜਿਸ ਤਰ੍ਹਾਂ ਦੁਨੀਆ ਦੇ ਵੱਖ-ਵੱਖ ਦੇਸ਼ਾਂ ਨੇ ਆਪਣੇ ਸਟਾਰ ਖਿਡਾਰੀਆਂ ਨੂੰ ਦੁਨੀਆ ਦੇ ਸਭ ਤੋਂ ਵੱਡੇ ਟੂਰਨਾਮੈਂਟ ‘ਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਭਾਜਪਾ ਨੇ ਪੰਜਾਬ ਦੀ ਟੀਮ ਲਈ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਸੂਝਵਾਨ ਤੇ ਪੰਜਾਬ ਪ੍ਰਤੀ ਸੁਹਿਰਦ ਆਗੂਆਂ ਦੀ ਚੋਣ ਕੀਤੀ ਹੈ। ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਬੇਹੱਦ ਫਾਇਦੇਮੰਦ ਸਿੱਧ ਹੋਵੇਗੀ।

ਲੋਕ ਸਭਾ ਚੋਣਾਂ 2024 ਤੇ ਵਿਧਾਨ ਸਭਾ ਚੋਣਾਂ 2027 ਭਾਜਪਾ ਪੰਜਾਬ ਦੀ ਸਭ ਤੋਂ ਵੱਡੀ ਤੇ ਸਥਿਰ ਪਾਰਟੀ ਬਣ ਕੇ ਉੱਭਰੇਗੀ, ਜੋ ਪੰਜਾਬ ਦੇ ਮੁੱਦਿਆਂ ਨੂੰ ਕੌਮੀ ਪੱਧਰ ਤੇ ਹੱਲ ਕਰਵਾਏਗੀ। ਪੰਜਾਬ ਚ ਪੰਜਾਬੀਆਂ ਲਈ ਆਉਣ ਵਾਲੇ ਸਮੇਂ ਦੌਰਾਨ ਇੱਕ ਮਾਤਰ ਵਿਕਲਪ ਸਿਰਫ਼ ਭਾਜਪਾ ਹੀ ਹੋਵੇਗੀ। ਪੰਜਾਬ ਨੂੰ ਮੁੜ ਤੋਂ ਵਿਕਾਸ ਤੇ ਤਰੱਕੀ ਦੀਆਂ ਲੀਹਾਂ ਤੇ ਸਿਰਫ਼ ਭਾਜਪਾ ਦੀ ਦੂਰ-ਅੰਦੇਸ਼ੀ ਸੋਚ ਹੀ ਲੈ ਕੇ ਜਾ ਸਕਦੀ ਹੈ।

ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਉਹਨਾਂ ਲੀਡਰਸ਼ਿਪ ਦੀ ਪੰਜਾਬ ਪ੍ਰਤੀ ਨੇਕ-ਦਿਲੀ ਤੇ ਫ਼ਰਾਖਦਿਲੀ ਦੀ ਵੀ ਚਰਚਾ ਕੀਤੀ ਤੇ ਕਿਹਾ ਕਿ ਅਹਿਮ ਅਹੁਦਿਆਂ ‘ਤੇ ਪੰਜਾਬ ‘ਚੋਂ ਹੀ ਆਗੂਆਂ ਦੀ ਚੋਣ ਕਰਨਾ ਸੂਬੇ ਦੇ ਲੋਕਾਂਂ ਤੇ ਆਗੂਆਂ ਨੂੰ ਅਧਿਕਾਰਤ ਹੱਕ ਦੇਣ ਦੀ ਪਹਿਲਕਦਮੀ ਵੀ ਹੈ। ਜੋਕਿ ਵਰਕਰ ਸਾਹਿਬਾਨ ਤੇ ਆਗੂਆਂ ਦੀ ਆਵਾਜ਼ ਬੁਲੰਦ ਕਰਨ ਲਈ ਬੇਹੱਦ ਸ਼ਲਾਘਾਯੋਗ ਕਦਮ ਹੈ।

ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਕੌਮੀ ਪ੍ਰਧਾਨ ਸ਼੍ਰੀ ਜੇ.ਪੀ ਨੱਡਾ ਜੀ, ਪੰਜਾਬ ਪ੍ਰਭਾਰੀ ਸ਼੍ਰੀ ਗਜ਼ੇਦਰ ਸ਼ੇਖਾਵਤ ਜੀ, ਕੇਂਦਰੀ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਜੀ, ਪੰਜਾਬ ਸੰਗਠਨ ਦੇ ਇੰਚਾਰਜ ਮੰਤਰੀ ਸ੍ਰੀਨਿਵਾਸਲੂ ਜੀ, ਸ਼੍ਰੀ ਬੀ.ਐੱਲ ਸੰਤੋਸ਼ ਸੋਮ ਦਾ ਦਿਲ ਦੀਆਂ ਗਹਿਰਾਈਆਂ ਤੋਂ ਸ਼ੁਕਰੀਆ ਅਦਾ ਕੀਤਾ ਤੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦਾ ਵੀ ਧੰਨਵਾਦ ਕੀਤਾ। ਸਾਰੇ ਵਰਕਰਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਉਹਨਾਂ ਸਾਰੇ ਵਰਕਰਾਂ ਨੂੰ ਤਕੜੇ ਹੋ ਕੇ ਪਾਰਟੀ ਲਈ ਕੰਮ ਕਰਨ ਲਈ ਪ੍ਰੇਰਿਆ ਤੇ ਆਉਣ ਵਾਲੇ ਸਮੇਂ ਦੌਰਾਨ ਹਰ ਹਲਕੇ ‘ਚ ਭਾਜਪਾ ਨੂੰ ਹਲਕਾ ਵਾਸੀਆਂ ਦੀ ਪਸੰਦੀਦਾ ਪਾਰਟੀ ਬਣਾਉਣ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦੀ ਗੱਲ ਵੀ ਦੁਹਰਾਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਪਵਿੱਤਰ ਦਾ ਸਾਥੀ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਪਠਾਨਕੋਟ ਪੁਲਿਸ ਨੇ 24 ਘੰਟਿਆਂ ਵਿੱਚ 1 ਕਰੋੜ ਰੁਪਏ ਦੀ ਜਬਰੀ ਵਸੂਲੀ ਦਾ ਮਾਮਲਾ ਕੀਤਾ ਹੱਲ