- ਪੁਲਿਸ ਨੇ ਪੇਂਟ ਕਰ ਮਿਟਾਇਆ, ਪੂਰੇ ਸ਼ਹਿਰ ‘ਚ ਕੀਤੀ ਨਾਕਾਬੰਦੀ
ਫਰੀਦਕੋਟ, 11 ਜੂਨ 2022 – ਪੰਜਾਬ ਦੇ ਫਰੀਦਕੋਟ ‘ਚ ਸੈਸ਼ਨ ਜੱਜ ਦੀ ਕੋਠੀ ਦੇ ਬਾਹਰ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਜਾਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਦਾ ਪਤਾ ਲੱਗਣ ‘ਤੇ ਪੁਲਸ ਨੇ ਕਾਲਾ ਪੇਂਟ ਲਗਾ ਕੇ ਨਾਅਰੇ ਮਿਟਾ ਦਿੱਤੇ ਹਨ। ਇਸ ਤੋਂ ਪਹਿਲਾਂ ਫਰੀਦਕੋਟ ਵਿੱਚ ਵੀ ਪਾਰਕ ਦੀ ਕੰਧ ’ਤੇ ਇਹੋ ਨਾਅਰੇ ਲਿਖੇ ਹੋਏ ਸਨ।
ਸੈਸ਼ਨ ਜੱਜ ਦੇ ਘਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਣ ਦਾ ਪਤਾ ਲੱਗਦੇ ਹੀ ਫਰੀਦਕੋਟ ਪੁਲਿਸ ਹਰਕਤ ਵਿੱਚ ਆ ਗਈ। ਤੁਰੰਤ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ। ਇਸ ਤੋਂ ਇਲਾਵਾ ਸੈਸ਼ਨ ਜੱਜ ਦੀ ਕੋਠੀ ਨੂੰ ਆਉਣ-ਜਾਣ ਵਾਲੇ ਰਸਤੇ ਦੀ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਪੁਲਿਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ।
ਇਸ ਤੋਂ ਪਹਿਲਾਂ ਫਰੀਦਕੋਟ ਦੀ ਬਾਜ਼ੀਗਰ ਬਸਤੀ ਦੇ ਪਾਰਕ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ ਸਨ। ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਨੇ ਸਭ ਤੋਂ ਪਹਿਲਾਂ ਇਹ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਸ ਨੇ ਕਾਲਾ ਪੇਂਟ ਲਗਾ ਕੇ ਨਾਅਰੇ ਮਿਟਾ ਦਿੱਤੇ ਸਨ।

