ਅੰਮ੍ਰਿਤਸਰ ਵਿੱਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਅੰਮ੍ਰਿਤਸਰ, 28 ਨਵੰਬਰ 2023 – ਅੰਮ੍ਰਿਤਸਰ ਵਿੱਚ ਖਾਲਿਸਤਾਨੀ ਨਾਅਰੇ ਲਿਖਣ ਦੀ ਖ਼ਬਰ ਸਾਹਮਣੇ ਆਈ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਏਅਰਪੋਰਟ ਰੋਡ ‘ਤੇ ਖਾਲਿਸਤਾਨੀ ਨਾਅਰੇ ਲਿਖਵਾਏ ਗਏ ਹਨ ਅਤੇ ਉਥੇ ਖਾਲਿਸਤਾਨ ਜ਼ਿੰਦਾਬਾਦ ਦੇ ਝੰਡੇ ਲਹਿਰਾਏ ਗਏ ਹਨ। ਇਹ ਨਾਅਰੇ ਅੰਮ੍ਰਿਤਸਰ ਭੰਡਾਰੀ ਪੁਲ ਨੇੜੇ ਐਕਸਟੈਂਸ਼ਨ ਕੋਲ ਲਿਖੇ ਗਏ ਹਨ।

ਪੰਨੂ ਨੇ ਫਿਰ ਏਅਰ ਇੰਡੀਆ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਕਮਿਸ਼ਨਰ ਸੰਜੇ ਕੁਮਾਰ ਵਰਮਾ ਦਾ ਅਮਰੀਕਾ ਅਤੇ ਕੈਨੇਡਾ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਸੀ। ਵਰਮਾ ਨੇ ਕਿਹਾ ਕਿ ਅਮਰੀਕਾ ਨੇ ਕਥਿਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਸਾਜ਼ਿਸ਼ ਵਿੱਚ ਭਾਰਤੀ ਸਬੰਧਾਂ ਬਾਰੇ ਕੁਝ ‘ਕਾਨੂੰਨੀ ਸਬੂਤ’ ਮੁਹੱਈਆ ਕਰਵਾਏ ਹਨ, ਪਰ ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਸਬੰਧਤ ਸਿਰਫ਼ ਦੋਸ਼ ਹੀ ਸਾਂਝੇ ਕੀਤੇ ਹਨ। ਇਸ ਦਾ ਮਤਲਬ ਭਾਰਤ ਸਰਕਾਰ ਨਾਲ ਇਸ ਦਾ ਕੋਈ ਸਬੰਧ ਨਹੀਂ ਹੈ, ਸਗੋਂ ਇਹ ਭਾਰਤ ਵਿੱਚ ਰਹਿਣ ਵਾਲੇ ਕੁਝ ਲੋਕਾਂ ਨਾਲ ਜੁੜਿਆ ਹੋਇਆ ਹੈ। ਕਮਿਸ਼ਨਰ ਦੇ ਇਸ ਬਿਆਨ ਤੋਂ ਬਾਅਦ ਪੰਨੂ ਨੇ ਫਿਰ ਤੋਂ ਖਾਲਿਸਤਾਨੀ ਨਾਅਰੇ ਲਿਖਵਾਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰੇਤ ਦੇ ਢੇਰ ਹੇਠ ਦੱਬਿਆ ਗਿਆ ਟਰੈਕਟਰ, ਡ੍ਰਾਈਵਰ ਦੀ ਮੌਕੇ ‘ਤੇ ਹੀ ਮੌਤ, ਪੜ੍ਹੋ ਪੂਰਾ ਵੇਰਵਾ

ਗੁਰੂ ਘਰ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਸਮੇਂ ਦੋ ਨੌਜਵਾਨ ਹੋਏ ਜ਼ਖ਼ਮੀ