ਅੰਮ੍ਰਿਤਸਰ, 20 ਨਵੰਬਰ 2022 – ਸਿੱਖ ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅਮ੍ਰਿਤਪਾਲ ਸਿੰਘ ਵੱਲੋਂ’ 23 ਨਵੰਬਰ ਤੋਂ ਪੰਜਾਬ ‘ਚ ‘ਖਾਲਸਾ ਵਹੀਰ’ ਆਰੰਭ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਅੰਮ੍ਰਿਤਪਾਲ ਸਿੰਘ ਵੱਲੋਂ ਫੇਸਬੁੱਕ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਇਹ ‘ਖਾਲਸਾ ਵਹੀਰ’ ਸ੍ਰੀ ਅਕਾਲ ਤਖ਼ਤ ਸ਼ੁਰੂ ਹੋਵੇਗੀ ਅਤੇ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਵਿਖੇ ਸਮਾਪਤ ਹੋਵੇਗੀ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਖਾਲਸਾ ਵਹੀਰ 23 ਨਵੰਬਰ ਨੂੰ ਸਵੇਰੇ ਸ੍ਰੀ ਅਕਾਲ ਤਖਤ ਤੋਂ ਅਰਦਾਸ ਕਰ ਕੇ ਸ਼ੁਰੂ ਹੋਵੇਗੀ। ਖਾਲਸਾਈ ਪ੍ਰੰਪਰਾਵਾਂ ਮੁਤਾਬਕ ਇਹ ਖਾਲਸਾ ਵਹੀਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸ਼ੁਰੂ ਕੀਤੀ ਜਾਵੇਗੀ ਜਿਸ ਦੀ ਅਗਵਾਈ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘ ਕਰਨਗੇ।

