ਖੰਨਾ: ਸ਼ਿਵ ਮੰਦਰ ‘ਚ ਚੋਰੀ ਤੇ ਬੇਅਦਬੀ ਕਰਨ ਵਾਲੇ ਗ੍ਰਿਫਤਾਰ

ਖੰਨਾ, 22 ਅਗਸਤ 2024 – ਪੁਲਿਸ ਨੇ ਖੰਨਾ ਦੇ ਸ਼ਿਵਪੁਰੀ ਮੰਦਰ ‘ਚ 15 ਅਗਸਤ ਨੂੰ ਤੜਕੇ ਸਵੇਰੇ 3.30 ਵਜੇ ਦੇ ਕਰੀਬ ਸ਼ਿਵਲਿੰਗ ਖੰਡਿਤ ਕਰਨ ਅਤੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਅੰਤਰਰਾਜੀ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਪੂਰੇ ਭਾਰਤ ਵਿੱਚ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਪੰਜਾਬ, ਚੰਡੀਗੜ੍ਹ, ਉਤਰਾਖੰਡ ਅਤੇ ਲਖਨਊ ਪੁਲਿਸ ਨੇ ਵੀ ਇਸ ਆਪਰੇਸ਼ਨ ਵਿੱਚ ਸਹਿਯੋਗ ਕੀਤਾ। ਇੱਕ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ਉਨ੍ਹਾਂ ਨੇ ਤਾਮਿਲਨਾਡੂ ਅਤੇ ਤੇਲੰਗਾਨਾ ਵਿੱਚ ਵੱਡੀ ਵਾਰਦਾਤਾਂ ਕਰਨ ਦੀ ਯੋਜਨਾ ਬਣਾਈ ਸੀ।

ਇਹ ਗਰੋਹ ਕਈ ਸਾਲਾਂ ਤੋਂ ਚੋਰੀਆਂ ਕਰ ਰਿਹਾ ਸੀ। ਸਿਰਫ਼ ਧਾਰਮਿਕ ਸਥਾਨ ਹੀ ਉਨ੍ਹਾਂ ਦਾ ਨਿਸ਼ਾਨਾ ਬਣਦੇ ਹਨ। ਇਹ ਗੈਂਗ ਗੁਰਦੁਆਰਾ ਸਾਹਿਬ ਜਾਂ ਮੰਦਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਇੱਕ ਜਾਂ ਦੋ ਦਿਨ ਪਹਿਲਾਂ ਇਹ ਰੇਕੀ ਕਰਦੇ ਸਨ ਅਤੇ ਫੇਰ ਉਹ ਮੱਥਾ ਟੇਕਣ ਵੀ ਜਾਂਦੇ ਹਨ ਅਤੇ ਫਿਰ ਰਾਤ ਨੂੰ ਮੌਕਾ ਮਿਲਣ ‘ਤੇ ਚੋਰੀ ਕਰਦੇ ਹਨ। ਪਤਾ ਲੱਗਾ ਹੈ ਕਿ ਗਿਰੋਹ ਦੇ ਮੈਂਬਰਾਂ ਨੇ ਚੰਡੀਗੜ੍ਹ ਦੇ ਗੁਰਦੁਆਰਾ ਸਾਹਿਬ ਵਿੱਚ ਵੀ ਚੋਰੀਆਂ ਕੀਤੀਆਂ ਸਨ।

ਸੂਤਰਾਂ ਅਨੁਸਾਰ ਫੜੇ ਗਏ ਮੁਲਜ਼ਮ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਸਰਗਰਮ ਸਨ। 13 ਜਾਂ 14 ਅਗਸਤ ਨੂੰ ਖੰਨਾ ਆਏ ਸਨ। ਇੱਕ ਦਿਨ ਪਹਿਲਾਂ ਇੱਕ ਮੁਲਜ਼ਮ ਨੇ ਮੰਦਰ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਅੰਦਰੋਂ ਰੇਕੀ ਕੀਤੀ। ਬਾਕੀਆਂ ਨੇ ਬਾਹਰੋਂ ਰੇਕੀ ਕੀਤੀ। ਉਨ੍ਹਾਂ ਨੇ 15 ਅਗਸਤ ਦੀ ਸਵੇਰ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦਾ ਮਕਸਦ ਸਿਰਫ਼ ਮੰਦਰ ਵਿੱਚ ਚੋਰੀ ਕਰਨਾ ਸੀ।

ਇਸ ਮਾਮਲੇ ਨੂੰ ਲੈ ਕੇ ਅੱਜ ਪਹਿਲੇ ਦਿਨ ਹਿੰਦੂ ਸੰਗਠਨਾਂ ਵੱਲੋਂ ਨੈਸ਼ਨਲ ਹਾਈਵੇਅ ’ਤੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸ਼ਮੂਲੀਅਤ ਕੀਤੀ। ਪੰਜਾਬ ਸਰਕਾਰ ਦੇ ਨਾਲ-ਨਾਲ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਉਠਾਏ ਗਏ। ਇਸ ਤੋਂ ਬਾਅਦ ਡੀਆਈਜੀ ਧਨਪ੍ਰੀਤ ਕੌਰ ਨੇ ਮੌਕੇ ’ਤੇ ਆ ਕੇ 3 ਦਿਨਾਂ ਦਾ ਸਮਾਂ ਮੰਗਿਆ ਅਤੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ।

ਅਲਟੀਮੇਟਮ ਤੋਂ ਇੱਕ ਦਿਨ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਦਰ ਵਿੱਚ ਆ ਕੇ ਭਰੋਸਾ ਦਿੱਤਾ ਸੀ ਕਿ ਪੰਜਾਬ ਸਰਕਾਰ ਦੀ ਪਹਿਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਹੈ। ਇਸ ਤੋਂ ਬਾਅਦ ਹਿੰਦੂ ਸੰਗਠਨਾਂ ਦੀ 19 ਅਗਸਤ ਨੂੰ ਹੋਈ ਮੀਟਿੰਗ ਵਿੱਚ ਪੁਲਿਸ ਨੂੰ 26 ਅਗਸਤ ਤੱਕ ਦਾ ਅੰਤਿਮ ਅਲਟੀਮੇਟਮ ਦਿੱਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਕੂਲ ਸਿੱਖਿਆ ਬੋਰਡ ਨਹੀਂ ਲਵੇਗਾ 5ਵੀਂ ਕਲਾਸ ਦੀ ਬੋਰਡ ਪ੍ਰੀਖਿਆ

‘ਆਪ’ ਵਿਧਾਇਕ ਦੀ ਪਤਨੀ ਨਾਲ ਛੇੜਛਾੜ ਦਾ ਮਾਮਲਾ: ਵਿਧਾਇਕ ਹਰਮੀਤ ਪਠਾਨਮਾਜਰਾ ਨੇ ਕਿਹਾ- ਮੇਰਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ