ਰਾਜਪੁਰਾ, 17 ਅਗਸਤ 2025 – ਅੱਜ ਸਾਬਕਾ ਅਕਾਲੀ ਆਗੂ ਸਤਬੀਰ ਸਿੰਘ ਖੱਟੜਾ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਿਲ ਹੋਏ ਹਨ। ਉਨ੍ਹਾਂ ਨੂੰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ। ਇਸ ਮੌਕੇ ਕਾਰਜਾਕਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਤਰੁਣ ਚੁੱਘ ਸਮੇਤ ਹੋਰ ਲੀਡਰਸ਼ਿਪ ਵੀ ਹਾਜ਼ਰ ਸੀ। ਇੱਥੇ ਇਹ ਦੱਸ ਦਈਏ ਕਿ ਸਤਬੀਰ ਸਿੰਘ ਖੱਟੜਾ ਸਾਬ੍ਜਾ ਡੀਆਈਜੀ ਰਣਵੀਰ ਸਿੰਘ ਖੱਟੜਾ ਦੇ ਬੇਟੇ ਹਨ।
