ਪਹਿਲਾਂ ਕੱਪੜਾ ਕਾਰੋਬਾਰੀ ਨੂੰ ਕੀਤਾ ਅਗਵਾ: ਬਾਅਦ ‘ਚ ਫੜੇ ਜਾਣ ਦੇ ਡਰੋਂ ਬਦਮਾਸ਼ਾਂ ਨੇ ਗੋ+ਲੀ ਮਾਰ ਕੇ ਸੜਕ ‘ਤੇ ਸੁੱਟਿਆ

ਲੁਧਿਆਣਾ, 18 ਨਵੰਬਰ 2023 – ਲੁਧਿਆਣਾ ‘ਚ ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਦੇ ਬਾਹਰੋਂ ਬਦਮਾਸ਼ਾਂ ਨੇ ਅਗਵਾ ਕਰ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਦੋਂ ਬਦਮਾਸ਼ਾਂ ਨੂੰ ਪਤਾ ਲੱਗਾ ਕਿ ਪੁਲਸ ਨੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਦਿੱਤਾ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਸੜਕ ਦੇ ਵਿਚਕਾਰ ਸੁੱਟ ਦਿੱਤਾ।

ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਉਸ ਦੇ ਪੱਟ ਵਿੱਚ ਲੱਗੀ। ਜ਼ਖ਼ਮੀ ਵਪਾਰੀ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਕਾਰੋਬਾਰੀ ਦੀ ਫੈਕਟਰੀ ਨੂਰਵਾਲਾ ਰੋਡ ’ਤੇ ਹੈ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

ਕਾਰੋਬਾਰੀ ਦਾ ਨਾਂ ਸੰਭਵ ਜੈਨ ਦੱਸਿਆ ਜਾ ਰਿਹਾ ਹੈ। ਉਹ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ ਕਿ ਇੱਕ ਸਕੂਟਰ ਸਵਾਰ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਕਾਰੋਬਾਰੀ ਬਾਹਰ ਆਇਆ ਤਾਂ ਬਦਮਾਸ਼ਾਂ ਨੇ ਉਸ ਨੂੰ ਪਿਸਤੌਲ ਦੀ ਨੋਕ ‘ਤੇ ਅਗਵਾ ਕਰ ਲਿਆ।

ਬਦਮਾਸ਼ਾਂ ਨੇ ਕਾਰੋਬਾਰੀ ਨੂੰ ਕਰੀਬ 3 ਘੰਟੇ ਤੱਕ ਸ਼ਹਿਰ ਵਿੱਚ ਘੁਮਾਇਆ। ਉਹ ਵਪਾਰੀ ਦੇ ਪਰਿਵਾਰ ਨੂੰ ਵੱਖ-ਵੱਖ ਥਾਵਾਂ ‘ਤੇ ਫ਼ੋਨ ਕਰਦੇ ਰਹੇ। ਜਦੋਂ ਬਦਮਾਸ਼ਾਂ ਨੂੰ ਸ਼ੱਕ ਹੋਇਆ ਕਿ ਪੁਲਸ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਰਹੀ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਸੁੱਟ ਦਿੱਤਾ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਸੀਨੀਅਰ ਪੁਲਿਸ ਅਧਿਕਾਰੀ ਮੀਟਿੰਗ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 11 ਜ਼ਿਲ੍ਹਿਆਂ ਦੇ SSP’s ‘ਤੇ DGP ਦਾ ਐਕਸ਼ਨ, ਕਾਰਨ ਦੱਸੋ ਨੋਟਿਸ ਕੀਤਾ ਜਾਰੀ, ਪੜ੍ਹੋ ਵੇਰਵਾ

ਆਈਸੀਸੀ ਨੇ ਹੁਣ ਤੱਕ ਦੇ ਸਾਰੇ ਚੈਂਪੀਅਨ ਕਪਤਾਨਾਂ ਨੂੰ ਵਿਸ਼ਵ ਕੱਪ ਫਾਈਨਲ ਲਈ ਸੱਦਾ ਦਿੱਤਾ