ਅਣਖ ਦੀ ਖਾਤਰ ਨੌਜਵਾਨ ਨੂੰ ਮਾ+ਰ ਮੁਕਾਇਆ, ਪੜ੍ਹੋ ਪੂਰੀ ਖ਼ਬਰ

ਪੱਟੀ, 24 ਮਈ 2023 – ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਸੈਦਪੁਰ ਵਿੱਚ ਪੁਰਾਣੀ ਦੁਸ਼ਮਣੀ ਕਾਰਨ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਤਲ ਹੋਏ ਨੌਜਵਾਨ ਜਗਰੂਪ ਸਿੰਘ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਰਹਿਣ ਵਾਲੇ ਜਗਦੀਪ ਸਿੰਘ ਜਿਸ ਦੀ ਭੈਣ ਜਗਰੂਪ ਸਿੰਘ ਨਾਲ ਕੁਝ ਮਹੀਨੇ ਪਹਿਲਾਂ ਚਲੀ ਗਈ ਸੀ। ਜਿਸ ਨੂੰ ਪੰਚਾਇਤ ‘ਚ ਪੰਚਾਇਤ ‘ਚ ਰਾਜ਼ੀਨਾਮਾ ਕਰ ਕੇ ਉਸ ਦੇ ਘਰ ਵਾਪਸ ਭੇਜ ਦਿੱਤਾ ਸੀ।

ਜਿਸ ਤੋਂ ਬਾਅਦ ਜਗਦੀਪ ਸਿੰਘ ਮ੍ਰਿਤਕ ਨੌਜਵਾਨ ਦੇ ਨਾਲ ਰੰਜਿਸ਼ ਰੱਖਣ ਲੱਗ ਪਿਆ ਸੀ। ਰੰਜਿਸ਼ ਰੱਖਦਿਆਂ ਅੱਜ ਜਗਦੀਪ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਨੇ ਖੇਡ ਮੈਦਾਨ ਵਿੱਚ ਜਗਰੂਪ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। ਜਿਸ ਕਾਰਨ ਜਗਰੂਪ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਜਗਰੂਪ ਸਿੰਘ ਨੇ ਜ਼ਿਲਾ ਤਰਨਤਾਰਨ ਪੁਲਸ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਨੂੰ ਇੱਕ ਸਾਲ ਪੂਰਾ, 300 ਤੋਂ ਵੱਧ ਭ੍ਰਿਸ਼ਟ ਲੋਕ ਗਏ ਜੇਲ੍ਹ; ਜੋ ਵੀ ਕੁਰੱਪਸ਼ਨ ਕਰਦਾ ਹੈ ਉਸ ਦੀ ਜਾਣਕਾਰੀ ਦਿਓ – ਮਾਨ

ਅਦਾਲਤ ਨੇ ਸਾਬਕਾ ਕਾਂਗਰਸੀ MLA ਕਿੱਕੀ ਢਿੱਲੋਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ