ਅੱਜ ਪੰਜਾਬ ‘ਚ ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਚੱਕਾ ਜਾਮ ਦਾ ਐਲਾਨ, ਮੰਗਾਂ ਨਾ ਮੰਨੇ ਜਾਣ ‘ਤੇ ਕਰਨਗੇ ਅੰਦੋਲਨ ਤੇਜ਼

ਚੰਡੀਗੜ੍ਹ, 16 ਨਵੰਬਰ 2022 – ਕਿਸਾਨ ਅੱਜ ਪੰਜਾਬ ‘ਚ ਚੱਕਾ ਜਾਮ ਕਰਨਗੇ। ਚੱਕਾ ਜਾਮ ਦਾ ਕਾਰਨ ਦਿੱਲੀ ਮੋਰਚੇ ਵਿੱਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਲੋਕਾਂ ਨੂੰ ਹਾਈਵੇਅ ਆਦਿ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

ਸੂਤਰਾਂ ਅਨੁਸਾਰ ਰਾਜਪੁਰਾ-ਪਟਿਆਲਾ ਰੋਡ ’ਤੇ ਢੇਰੀਆਂ ਜੱਟਾਂ, ਫਰੀਦਕੋਟ ਟਹਿਣਾ ਟੀ-ਪੁਆਇੰਟ, ਸ੍ਰੀ ਅੰਮ੍ਰਿਤਸਰ ਸਾਹਿਬ ਭੰਡਾਰੀ ਪੁਲ, ਤਿੰਨ ਕੋਣੀਆਂ ਪੁਲ, ਮਾਨਸਾ ਰੋਡ, ਮੁਕੇਰੀਆਂ ਨੇੜੇ ਅਤੇ ਤਲਵੰਡੀ ਸਾਬੋ ਰੋਡ ’ਤੇ ਚੱਕਾ ਜਾਮ ਲੱਗੇਗਾ।

ਪੁਲੀਸ ਨੇ ਇਨ੍ਹਾਂ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ​​ਕਰ ਦਿੱਤੇ ਹਨ। ਕਿਸਾਨ ਆਗੂਆਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਲਵਿੰਦਰ ਕੌਰ ਦਾ ਦੇਹਾਂਤ

ASI ਤੇ ਡਰਾਈਵਰ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ