ਕੋਟਕਪੂਰਾ ਗੋ+ਲੀਕਾਂ+ਡ: ਸੁਖਬੀਰ ਬਾਦਲ ਫਰੀਦਕੋਟ ਅਦਾਲਤ ਪਈ ਪੇਸ਼ੀ, ਸਿਰਫ 4 ਮਿੰਟ ‘ਚ ਪੇਸ਼ੀ ਭੁਗਤ ਹੋਏ ਰਵਾਨਾ

ਫਰੀਦਕੋਟ, 12 ਅਪ੍ਰੈਲ 2023 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ 14 ਅਕਤੂਬਰ 2015 ਨੂੰ ਕੋਟਕਪੂਰਾ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਵਿੱਚ ਪੁੱਜੇ। ਉਹ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਅਜੈ ਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਸੁਖਬੀਰ ਕਰੀਬ ਸਾਢੇ 12 ਵਜੇ ਫਰੀਦਕੋਟ ਪਹੁੰਚੇ ਅਤੇ 4 ਮਿੰਟਾਂ ਵਿੱਚ ਹੀ ਅਦਾਲਤ ਵਿੱਚ ਹਾਜ਼ਰੀ ਲਗਵਾ ਕੇ ਚਲੇ ਗਏ।

ਸੁਖਬੀਰ ਬਾਦਲ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਆਗੂ ਮੌਜੂਦ ਸਨ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਬਾਹਰ ਆਏ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ ‘ਤੇ 31 ਰੁਪਏ ਤੱਕ ਦੀ ਕਟੌਤੀ ਨੂੰ ਗੈਰ-ਕਾਨੂੰਨੀ ਦੱਸਿਆ। ਉਨ੍ਹਾਂ ਵੈਲਿਊ ਕਟੌਤੀ ਦੇ ਨਾਂ ’ਤੇ ਜਾਰੀ ਕੀਤੇ ਇਸ ਹੁਕਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਸੁਖਬੀਰ ਬਾਦਲ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ ਹੁਕਮ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮਯਾਬੀ ਦਾ ਨਤੀਜਾ ਕਰਾਰ ਦਿੱਤਾ ਹੈ।

ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਵੀ ਹੈ। ਜਿਸ ਸਮੇਂ ਇਹ ਗੋਲੀਬਾਰੀ ਹੋਈ, ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਸਨ। ਪ੍ਰਕਾਸ਼ ਸਿੰਘ ਬਾਦਲ ਨੇ ਬੁੱਧਵਾਰ ਨੂੰ ਸਿਹਤ ਕਾਰਨਾਂ ਕਰਕੇ ਪੇਸ਼ੀ ਤੋਂ ਛੋਟ ਲੈ ਲਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੋਰਾਂ ਨੇ ਗੁਰਦੁਆਰਿਆਂ ਤੇ ਦਰਗਾਹ ਦੀਆਂ ਗੋਲਕਾਂ ‘ਚੋਂ ਨਕਦੀ ਕੀਤੀ ਗਾਇਬ

ਬਠਿੰਡਾ ਦੇ ਮਿਲਟਰੀ ਕੈਂਪ ‘ਚ ਵਾਪਰੀ ਘਟਨਾ ਬਾਰੇ ਅਨਮੋਲ ਗਗਨ ਮਾਨ ਨੇ ਕੀ ਕਿਹਾ, ਪੜ੍ਹੋ