ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੁਲਬੀਰ ਸਿੰਘ ਜ਼ੀਰਾ ਨੇ ਕੀਤੀ ਮੁਲਾਕਾਤ

  • ਕਿਹਾ ਅੱਜ ਡੇਰਾ ਬਿਆਸ ਮੁਖੀ ਦੇ ਦਰਸ਼ਨ ਅਤੇ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ
  • ਵਿਧਾਨ ਸਭਾ ਹਲਕਾ ਜੀਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਨ ਕੁਲਬੀਰ ਸਿੰਘ ਜ਼ੀਰਾ

ਬਿਆਸ, 31 ਮਾਰਚ 2024 – ਵਿਸ਼ਵ ਪ੍ਰਸਿੱਧ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਬੀਤੇ ਦਿਨਾਂ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨਾਲ ਜੁੜੇ ਵੱਡੇ ਸਿਆਸੀ ਆਗੂਆਂ ਦੀ ਫੇਰੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।।ਅੱਜ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਡੇਰਾ ਬਿਆਸ ਪੁੱਜੇ।

ਇਸ ਦੌਰਾਨ ਕੁਲਬੀਰ ਸਿੰਘ ਜੀਰਾ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋ ਦੇ ਨਾਲ 10 ਮਿੰਟ ਮੁਲਾਕਾਤ ਕੀਤੀ ਗਈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਦੱਸਿਆ ਕਿ ਅੱਜ ਕਰੀਬ ਸਵੇਰੇ 10:30 ਵਜੇ ਉਹ ਡੇਰਾ ਬਿਆਸ ਪੁੱਜੇ ਸਨ ਅਤੇ ਇਸ ਤੋਂ ਬਾਅਦ 11 ਵਜੇ ਦੇ ਦਰਮਿਆਨ ਉਨ੍ਹਾਂ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਨਾਲ ਕਰੀਬ 10 ਮਿੰਟ ਮੁਲਾਕਾਤ ਕਰਨ ਦਾ ਸਮਾਂ ਮਿਲਿਆ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਡੇਰਾ ਬਿਆਸ ਮੁਖੀ ਦੇ ਦਰਸ਼ਨ ਕਰਨ ਅਤੇ ਉਹਨਾਂ ਦਾ ਆਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ ਹੈ।। ਕੁਲਬੀਰ ਸਿੰਘ ਜੀਰਾ ਨੇ ਦੱਸਿਆ ਕਿ ਉਹ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰੀ ਲਈ ਦਾਵੇਦਾਰ ਹਨ।।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਨ ਵਿਕਾਸ ਨਿਗਮ ਦੇ ਪ੍ਰੋਜੈਕਟ ਅਫਸਰ ਖਿਲਾਫ 85 ਲੱਖ ਦੀ ਲੱਕੜੀ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ