ਜਲੰਧਰ, 14 ਨਵੰਬਰ 2024 – ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਤੋਂ ਨਵੀਂ ਮੁਸੀਬਤ ਵਿਚ ਘਿਰ ਗਿਆ ਹੈ। ਦਰਅਸਲ ਹੁਣ ਕੁੱਲੜ ਪੀਜ਼ਾ ਕੱਪਲ ਨੂੰ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਨਿਹੰਗਾਂ ਤੋਂ ਇਲਾਵਾ ਪਟੀਸ਼ਨਰਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਕੋਲੋਂ ਵੀ ਧਮਕੀਆਂ ਮਿਲ ਰਹੀਆਂ ਹਨ। ਉਹ ਅਗਲੀ ਸੁਣਵਾਈ ‘ਤੇ ਹਾਈਕੋਰਟ ਨੂੰ ਲਿਖ਼ਤੀ ਰੂਪ ‘ਚ ਇਹ ਜਾਣਕਾਰੀ ਦੇਣਗੇ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਸੂਚਨਾ ਤੋਂ ਬਾਅਦ ਸੁਣਵਾਈ 20 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਇਥੇ ਦੱਸਣਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਬੀਤੇ ਦਿਨ ਸਕਿਓਰਿਟੀ ਮੁਹੱਈਆ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕਿਓਰਿਟੀ ਵਿਚ ਦੋ ਸੁਰੱਖਿਆ ਮੁਲਾਜ਼ਮ ਉਨ੍ਹਾਂ ਨੂੰ ਦਿੱਤੇ ਗਏ ਹਨ। ਪੰਜਾਬ ਪੁਲਸ ਨੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸੁਰੱਖਿਆ ਲਈ 2 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਹਨ, ਜਦਕਿ ਇਕ ਪੀ. ਸੀ. ਆਰ. ਨਿਯਮਤ ਤੌਰ ‘ਤੇ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ ‘ਤੇ ਗਸ਼ਤ ਕਰੇਗੀ। ਇਹ ਜਾਣਕਾਰੀ ਪੰਜਾਬ ਪੁਲਸ ਨੇ ਪੰਜਾਬ-ਹਰਿਆਣਾ ਹਾਈਕੋਰਟ ਨੂੰ ਦਿੱਤੀ। ਇਥੇ ਦੱਸ ਦੇਈਏ ਕਿ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਹਾਈਕੋਰਟ ਵੱਲੋਂ ਸਕਿਓਰਿਟੀ ਦੇਣ ਦੇ ਆਦੇਸ਼ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤੇ ਗਏ ਸਨ।