ਪੰਜਾਬ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੀਜੇ ਦਿਨ ਵੀ ਰਹੇਗਾ ਫਰੀ, ਬਿਨਾਂ ਟੋਲ ਟੈਕਸ ਦਿੱਤਿਆਂ ਲੰਘਾਏ ਜਾ ਰਹੇ ਨੇ ਵਾਹਨ

  • ਕਿਸਾਨਾਂ ਨੇ ਲਾਇਆ ਹੋਇਆ ਹੈ ਪੱਕਾ ਮੋਰਚਾ
  • ਪੁਰਾਣੀਆਂ ਕੀਮਤਾਂ ਲਾਗੂ ਕਰਨ ਦੀ ਕਰ ਰਹੇ ਨੇ ਮੰਗ

ਲਾਡੋਵਾਲ, 18 ਜੂਨ 2024 – ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਤੀਜੇ ਦਿਨ ਵੀ ਫਰੀ ਰਹੇਗਾ। ਕਿਸਾਨ ਪਿਛਲੇ 2 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਇਸ ਟੋਲ ‘ਤੇ ਬੈਠੇ ਹਨ। ਕੱਲ੍ਹ ਪ੍ਰਸ਼ਾਸਨਿਕ ਅਧਿਕਾਰੀ ਅਤੇ NHAI ਦੇ ਪ੍ਰੋਜੈਕਟ ਡਾਇਰੈਕਟਰ ਨਵਰਤਨ ਨੇ ਵੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਹੁਣ ਤੱਕ ਦੋ ਦਿਨਾਂ ਵਿੱਚ ਕਰੀਬ 80 ਹਜ਼ਾਰ ਵਾਹਨ ਮੁਫ਼ਤ ਟੋਲ ਪਲਾਜ਼ਾ ਤੋਂ ਲੰਘ ਚੁੱਕੇ ਹਨ। ਲੋਕਾਂ ਨੇ ਟੈਕਸ ਭਰਨ ਤੋਂ ਕਰੀਬ 2 ਕਰੋੜ ਰੁਪਏ ਦੀ ਬੱਚਤ ਕੀਤੀ ਹੈ।

ਕਿਸਾਨਾਂ ਨੇ ਅਧਿਕਾਰੀਆਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਭਾਵੇਂ ਉਨ੍ਹਾਂ ਤੋਂ ਇੱਕ ਮਹੀਨੇ ਦਾ ਸਮਾਂ ਲੈ ਲੈਣ, ਪਰ ਹੁਣ ਧਰਨਾ ਉਦੋਂ ਹੀ ਸਮਾਪਤ ਹੋਵੇਗਾ ਜਦੋਂ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਕਿਸਾਨਾਂ ਦੀ ਮੰਗ ਹੈ ਕਿ ਟੋਲ ਪਲਾਜ਼ਾ ’ਤੇ 150 ਰੁਪਏ ਪ੍ਰਤੀ ਵਾਹਨ ਪੁਰਾਣਾ ਰੇਟ ਵਸੂਲਿਆ ਜਾਵੇ।

ਜਾਣਕਾਰੀ ਦਿੰਦਿਆਂ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਅੱਜ ਕਿਸਾਨ ਆਮ ਲੋਕਾਂ ਲਈ ਟੋਲ ਪਲਾਜ਼ਾ ‘ਤੇ ਧਰਨਾ ਲਾ ਕੇ ਬੈਠੇ ਹਨ | ਕਿਸਾਨਾਂ ਦੇ ਵਾਹਨਾਂ ਨੂੰ ਕਿਸਾਨ ਕਾਰਡ ਦਿਖਾ ਕੇ ਬਿਨਾਂ ਟੈਕਸ ਭਰੇ ਟੋਲ ਪਲਾਜ਼ਾ ਤੋਂ ਆਸਾਨੀ ਨਾਲ ਲੰਘਣ ਦਿੱਤਾ ਜਾਂਦਾ ਹੈ ਪਰ ਅੱਜ ਕਿਸਾਨ ਖੁਦ ਹੀ ਲੋਕਾਂ ਦੀ ਲੜਾਈ ਲੜ ਰਹੇ ਹਨ।

ਦਿਲਬਾਹ ਸਿੰਘ ਨੇ ਕਿਹਾ ਕਿ ਅੱਜ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਇਸ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੀਆਂ ਵਧੀਆਂ ਕੀਮਤਾਂ ਨੂੰ ਘੱਟ ਕੀਤਾ ਜਾ ਸਕੇ। ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਕਈ ਵਾਰ ਟੋਲ ਅਧਿਕਾਰੀਆਂ ਨੂੰ ਟੋਲ ਪਰਮਿਟ ਦਿਖਾਉਣ ਲਈ ਕਹਿ ਚੁੱਕੇ ਹਨ ਪਰ ਅਧਿਕਾਰੀ ਉਸ ਨੂੰ ਪਰਮਿਟ ਵੀ ਨਹੀਂ ਦਿਖਾ ਰਹੇ। ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਟੋਲ ਦੀ ਇਜਾਜ਼ਤ ਵੀ ਪਿਛਲੇ ਕੁਝ ਮਹੀਨਿਆਂ ਤੋਂ ਰੱਦ ਹੋ ਚੁੱਕੀ ਹੈ।

ਦਿਲਬਾਗ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਹੁਣ ਕੇਂਦਰ ਸਰਕਾਰ ਪੰਜਾਬ ਸਰਕਾਰ ‘ਤੇ ਦਬਾਅ ਪਾ ਕੇ ਕਿਸਾਨਾਂ ਨੂੰ ਟੋਲ ਪਲਾਜ਼ਾ ਤੋਂ ਹਟਾਉਣ ਲਈ ਲਾਠੀਚਾਰਜ ਜਾਂ ਕਿਸੇ ਹੋਰ ਤਰ੍ਹਾਂ ਦੀ ਹਿੰਸਾ ਦਾ ਸਹਾਰਾ ਲੈ ਸਕਦੀ ਹੈ ਪਰ ਕਿਸਾਨ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ। ਜੇਕਰ ਕਿਸਾਨਾਂ ‘ਤੇ ਲਾਠੀਚਾਰਜ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

NRI ਜੋੜਾ ਮਾਮਲਾ: ਹਿਮਾਚਲ ਦੇ DGP ਨੇ ਕੰਗਣਾ ਕੁਨੈਕਸ਼ਨ ਤੋਂ ਕੀਤਾ ਇਨਕਾਰ

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਜਾਰੀ, 40KM/H ਦੀ ​​ਰਫ਼ਤਾਰ ਨਾਲ ਚੱਲਣਗੀਆਂ ਗਰਮ ਹਵਾਵਾਂ