- ਪਰਮਜੀਤ ਢਾਡੀ ਇੰਗਲੈਂਡ ਜਾਣ ਦੀ ਫ਼ਿਰਾਕ ‘ਚ ਸੀ,
- ISYF ਲਈ ਕਰਦਾ ਸੀ ਫੰਡਿੰਗ
ਅੰਮ੍ਰਿਤਸਰ, 5 ਦਸੰਬਰ 2023 – ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਲਖਬੀਰ ਸਿੰਘ ਰੋਡੇ ਦੀ ਅੱਜ ਪਾਕਿਸਤਾਨ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਲਖਬੀਰ ਸਿੰਘ ਰੋਡੇ ਦੇ ਸਾਥੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰਮਜੀਤ ਸਿੰਘ ਢਾਡੀ ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਲੈ ਕੇ ਵਿਦੇਸ਼ ਭੱਜਣ ਦੀ ਫ਼ਿਰਾਕ ‘ਚ ਸੀ। ਫਿਲਹਾਲ ਖੁਫੀਆ ਏਜੰਸੀਆਂ ਨੇ ਪਰਮਜੀਤ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਢਾਡੀ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਉਹ ਅੰਮ੍ਰਿਤਸਰ ਤੋਂ ਇੰਗਲੈਂਡ ਦੀ ਫਲਾਈਟ ਫੜਨਾ ਚਾਹੁੰਦਾ ਸੀ, ਪਰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੂੰ ਇਸ ਦੀ ਸੂਚਨਾ ਮਿਲੀ। ਐਸਐਸਓਸੀ ਨੇ ਇੱਕ ਟੀਮ ਬਣਾ ਕੇ ਪਰਮਜੀਤ ਢਾਡੀ ਨੂੰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਤਵਾਦੀ ਲਖਬੀਰ ਦਾ ਸਾਥੀ ਪਰਮਜੀਤ ਸਿੰਘ ਦਾਦੀ ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਨਾਲ ਜੁੜਿਆ ਹੋਇਆ ਸੀ। ਇਹ ਉਹੀ ਜਥੇਬੰਦੀ ਹੈ ਜਿਸ ਦੀ ਅਗਵਾਈ ਲਖਬੀਰ ਰੋਡੇ ਕਰਦੇ ਸਨ। ਪਰਮਜੀਤ ਇਸ ਸੰਸਥਾ ਨੂੰ ਫੰਡ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਦਾ ਸੀ।
ਇੰਨਾ ਹੀ ਨਹੀਂ ਭਾਰਤ ਆ ਕੇ ਪਰਮਜੀਤ ਢਾਡੀ ‘ਤੇ ਕਈ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਨਾਲ-ਨਾਲ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਵੀ ਦੋਸ਼ ਹਨ। ਇਸ ਸਬੰਧੀ ਪੰਜਾਬ ਦੀਆਂ ਖੁਫੀਆ ਏਜੰਸੀਆਂ ਪਰਮਜੀਤ ਢਾਡੀ ਤੋਂ ਪੁੱਛਗਿੱਛ ਕਰ ਰਹੀਆਂ ਹਨ।