ਪਟਿਆਲਾ, 19 ਦਸੰਬਰ 2020 – ਪਟਿਆਲਾ ਪੁਲਿਸ ਵੱਲੋਂ ਬੇਰੁਜ਼ਗਾਰ ETT TET ਪਾਸ ਅਧਿਆਪਕਾਂ ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਰੋਕਣ ਲਈ ਇਹ ਕਦਮ ਚੁੱਕਿਆ। ਅਸਲ ‘ਚ ਅਧਿਆਪਕ ਯੂਨੀਅਨ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨਾ ਚਾਹੁੰਦੀ ਸੀ।
ਦੱਸ ਦੇਈਏ ਕਿ ਬੇਰੁਜ਼ਗਾਰ ਈ ਟੀ ਟੀ ਅਧਿਆਪਕ ਲੰਮੇ ਸਮੇਂ ਤੋਂ ਪੱਕਾ ਹੋਣ ਦੀ ਮੰਗ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਦੀ ਇਹ ਮੰਗ ਹੈ ਕਿ ਬੀ ਐੱਡ ਪਾਸ ਨੂੰ ਉਨ੍ਹਾਂ ਦੇ ਬਰਾਬਰ ਮੌਕਾ ਨਾ ਦਿੱਤਾ ਜਾਵੇ।