ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਦੋ DSP ਸਮੇਤ 7 ਪੁਲਿਸ ਮੁਲਾਜ਼ਮ ਸਸਪੈਂਡ

ਚੰਡੀਗੜ੍ਹ, 26 ਅਕਤੂਬਰ, 2024: ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਦੋ ਡੀਐਸਪੀ ਸਮੇਤ ਸੱਤ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਡੀਐਸਪੀਜ਼ ਵਿੱਚ ਗੁਰਸ਼ੇਰ ਸਿੰਘ ਅਤੇ ਸਮਰ ਵਨੀਤ ਸ਼ਾਮਿਲ ਹਨ।

ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਸਆਈਟੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਬਿਸ਼ਨੋਈ ਦੀ ਇੱਕ ਨਿੱਜੀ ਚੈਨਲ ਨਾਲ ਇੰਟਰਵਿਊ 3 ਅਤੇ 4 ਸਤੰਬਰ 2022 ਨੂੰ ਖਰੜ ਸੀਆਈਏ ਵਿੱਚ ਹੋਈ ਸੀ। ਐਸਆਈਟੀ ਦੀ ਅਗਵਾਈ ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ ਕਰ ਰਹੇ ਸਨ।

ਮੁਅੱਤਲ ਕੀਤੇ ਗਏ ਹੋਰ ਮੁਲਾਜ਼ਮਾਂ ਵਿੱਚ ਸਬ ਇੰਸਪੈਕਟਰ ਰੀਨਾ ਸੀਆਈਏ ਖਰੜ, ਸਬ ਇੰਸਪੈਕਟਰ ਐਲਆਰ ਜਗਤਪਾਲ ਜਾਂਗੂ, ਐਸਆਈ ਸ਼ਗਨਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਸ਼ਾਮਲ ਹਨ।

ਇਸ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਹੀ ਹੈ ਅਤੇ ਅਗਲੀ ਤਰੀਕ 28 ਅਕਤੂਬਰ ਤੈਅ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਜ਼ਰਾਈਲ ਨੇ ਈਰਾਨ ‘ਤੇ ਕੀਤਾ ਜਵਾਬੀ ਹਮਲਾ: ਕਈ ਸ਼ਹਿਰਾਂ ਵਿੱਚ ਫੌਜੀ ਠਿਕਾਣਿਆਂ ‘ਤੇ ਕੀਤੇ ਹਵਾਈ ਹਮਲੇ

ਗਿੱਦੜਬਾਹਾ ਜ਼ਿਮਨੀ ਚੋਣ ਲਈ 21 ਨਾਮਜ਼ਦਗੀ ਪੱਤਰ ਹੋਏ ਦਾਖਲ: ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ