ਜੋ ਲੀਡਰ ਔਖੇ ਸਮੇਂ ਕਾਂਗਰਸ ਪਾਰਟੀ ਦੇ ਨਾਲ ਨਹੀਂ ਖੜ੍ਹੇ, ਘਰ ਵਾਪਸੀ ਤੇ ਮੈਂ ਡੱਟ ਕੇ ਉਨ੍ਹਾਂ ਦਾ ਵਿਰੋਧ ਕਰਾਂਗਾ – ਸੁਖਜਿੰਦਰ ਰੰਧਾਵਾ

ਡੇਰਾ ਬਾਬਾ ਨਾਨਕ, 18 ਜੂਨ 2024 – ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਜੋ ਵੀ ਆਗੂ ਔਖੇ ਸਮੇਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਕੇ ਦੂਸਰੀਆਂ ਪਾਰਟੀਆਂ ਵਿੱਚ ਡਰ ਕਿ ਭੱਜਗੇ ਸਨ, ਹੁਣ ਉਹਨਾਂ ਦੀ ਘਰ ਵਾਪਸੀ ਦਾ ਮੈਂ ਡੱਟ ਕਿ ਵਿਰੋਧ ਕਰਾਂਗਾ।

ਕਾਂਗਰਸ ਪਾਰਟੀ ਦਾ ਮਾੜੇ ਟਾਈਮ ਡੱਟ ਕਿ ਸਾਥ ਦੇਣ ਵਾਲੇ ਆਗੂਆਂ ਅਤੇ ਕਾਂਗਰਸ ਪਾਰਟੀ ਦੀ ਜੀਅ ਜਾਨ ਵਰਕਰਾਂ ਨੂੰ ਸਾਨੂੰ ਮਜ਼ਬੂਤ ਕਰਨ ਲ‌ਈ ਉਹਨਾਂ ਨੂੰ ਥਾਪੜਾ ਦੇਣਾ ਚਾਹੀਦਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਦੇ ਘਰ ਜਾਣ ਦੀ ਬਜਾਏ ਸਾਨੂੰ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਘਰ ਜਾ ਕਿ ਉਹਨਾਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕੀਤੀ ਗ‌ਈ ਸਖ਼ਤ ਮਿਹਨਤ ਕਰਨ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕਰਨੀ ਚਾਹੀਦੀ ਹੈ, ਕਿਉਂਕਿ ਕਿ ਅਸਲ ਵਿੱਚ ਉਹੀ ਲੋਕ ਕਾਂਗਰਸ ਪਰਿਵਾਰ ਦਾ ਹਿੱਸਾ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਮਾਨ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਦੇ ਵਿੱਚ ਜਾਇਦਾਦ ਕਰੋ ਜ਼ਬਤ

ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ‘ਤੇ ਬਲਕੌਰ ਸਿੰਘ ਦਾ ਵੱਡਾ ਬਿਆਨ, ਪੜ੍ਹੋ ਵੇਰਵਾ