ਤਸਕਰਾਂ ਨੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦੇ ਨੂੰ ਬੰਧਕ ਬਣਾ ਕੇ ਕੀਤੀ ਕੁੱ+ਟਮਾਰ: ਮਾਲਕ ਪਹੁੰਚਿਆ ਤਾਂ ਚਲਾਈ ਗੋ+ਲੀ

ਕਪੂਰਥਲਾ, 10 ਸਤੰਬਰ 2023 – ਕਪੂਰਥਲਾ ਦੇ ਸੁੰਦਰ ਨਗਰ ਇਲਾਕੇ ‘ਚ ਦੇਰ ਰਾਤ ਸ਼ਰਾਬ ਤਸਕਰਾਂ ਵੱਲੋਂ ਇਕ ਸ਼ਰਾਬ ਠੇਕੇਦਾਰ ਦੇ ਮੁਲਾਜ਼ਮ ਨੂੰ ਬੰਨ੍ਹ ਕੇ ਕੁੱਟਿਆ ਗਿਆ ਅਤੇ ਉਸ ਦਾ ਗਲਾ ਘੁੱਟ ਕੇ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ। ਜ਼ਖਮੀ ਕਰਿੰਦੇ ਰਾਹੁਲ ਕੁਮਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਠੇਕੇਦਾਰ ਰਿੱਕੀ ਵਾਲੀਆ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਮੁਲਜ਼ਮਾਂ ਨੇ ਉਸ ’ਤੇ ਸਿੱਧੀ ਗੋਲੀ ਚਲਾ ਦਿੱਤੀ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਉਸ ਨੂੰ ਨਹੀਂ ਲੱਗੀ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ਰਾਬ ਦੇ ਠੇਕੇਦਾਰ ਰਿੱਕੀ ਵਾਲੀਆ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 9 ਵਜੇ ਅੰਮ੍ਰਿਤਸਰ ਰੋਡ ’ਤੇ ਪੈਟਰੋਲ ਪੰਪ ’ਤੇ ਖੜ੍ਹਾ ਸੀ। ਫਿਰ ਉਸ ਨੇ ਆਪਣੇ ਨੌਕਰ ਰਾਹੁਲ ਕੁਮਾਰ ਵਾਸੀ ਸ਼ੇਖੂਪੁਰ ਨੂੰ ਘਰ ਜਾਣ ਲਈ ਕਿਹਾ। ਘਰ ਜਾਂਦੇ ਸਮੇਂ ਰਾਹੁਲ ਜਦੋਂ ਸੁੰਦਰ ਨਗਰ ਨੇੜੇ ਪਹੁੰਚਿਆ ਤਾਂ ਚਾਰ ਸ਼ਰਾਬ ਤਸਕਰਾਂ ਨੇ ਉਸ ਨੂੰ ਰੋਕ ਲਿਆ, ਹੱਥ-ਪੈਰ ਬੰਨ੍ਹ ਕੇ ਕੁੱਟਮਾਰ ਕੀਤੀ। ਰਾਹੁਲ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਲੋਕ ਇਕੱਠੇ ਹੋ ਗਏ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਰਾਹੁਲ ਨੂੰ ਬੰਨ੍ਹ ਕੇ ਝਾੜੀਆਂ ਵਿੱਚ ਸੁੱਟ ਦਿੱਤਾ।

ਠੇਕੇਦਾਰ ਨੇ ਤੁਰੰਤ ਰਾਹੁਲ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਰਾਹੁਲ ਨੇ ਪੁਲੀਸ ਨੂੰ ਦੱਸਿਆ ਕਿ ਤਸਕਰਾਂ ਨੇ ਉਸ ਦੇ ਗਲੇ ਵਿੱਚ ਰੱਸੀ ਪਾ ਕੇ ਉਸ ਦਾ ਗਲਾ ਘੁੱਟ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਦੂਜੇ ਪਾਸੇ ਥਾਣਾ ਸਿਟੀ ਦੇ ਇੰਚਾਰਜ ਅਮਨਦੀਪ ਨਾਹਰ ਨੇ ਦੱਸਿਆ ਕਿ ਜ਼ਖਮੀ ਰਾਹੁਲ ਕੁਮਾਰ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਠਿੰਡਾ ‘ਚ ਠੀਕਰੀ ਪਹਿਰਾ ਦੇ ਰਹੇ ਨਸ਼ਾ ਛੁਡਾਊ ਕਮੇਟੀ ਦੇ ਮੈਂਬਰ ਦਾ ਕ+ਤ+ਲ

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ+ਤ