ਆਬਕਾਰੀ ਵਿਭਾਗ ਦੀ ਟੀਮ ਵੱਲੋਂ ਨਾਜਾਇਜ਼ ਸ਼ਰਾਬ ਬਰਾਮਦ

ਚੰਡੀਗੜ੍ਹ, 21 ਅਗਸਤ 2022 – ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਚੱਲ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿਖੇ ਛਾਪੇਮਾਰੀ ਕਰਕੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਦੀ ਆਬਕਾਰੀ ਟੀਮ ਅਤੇ ਸੀ.ਆਈ.ਏ.-2 ਪੁਲਿਸ ਸਟਾਫ਼ ਲੁਧਿਆਣਾ ਵੱਲੋਂ ਬੀਤੇ ਦਿਨ ਪਿੰਡ ਰਾਮਗੜ੍ਹ ਵਿਖੇ ਇੱਕ ਸਾਂਝੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮੁਲਜ਼ਮ ਓਮ ਪ੍ਰਕਾਸ਼ ਨਾਮ ਦੇ ਵਿਅਕਤੀ ਦੇ ਘਰੋਂ ਵਿਸਕੀ ਦੀਆਂ 120 ਬੋਤਲਾਂ ਬਰਾਮਦ ਹੋਈਆਂ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੌਕੇ ਤੋਂ ਬਰਾਮਦ ਕੀਤੀਆਂ ਸਾਰੀਆਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ‘ਤੇ ‘ਕੇਵਲ ਚੰਡੀਗੜ੍ਹ ਵਿੱਚ ਵਿਕਰੀ ਲਈ’ ਲੇਬਲ ਮਾਰਕ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਅਤੇ ਐਫ.ਆਈ.ਆਰ ਪ੍ਰਕ੍ਰਿਆ ਅਧੀਨ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਹਵਾਈ ਅੱਡੇ ਦਾ ਬਦਲਿਆ ਜਾਵੇਗਾ ਨਾਂਅ: ਸ਼ਹੀਦ ਭਗਤ ਸਿੰਘ ਨਾਂਅ ‘ਤੇ ਪੰਜਾਬ ਤੇ ਹਰਿਆਣਾ ਹੋਏ ਸਹਿਮਤ

ਲਾਅ ਅਫਸਰਾਂ ਦੀਆ ਪੋਸਟਾਂ ਵਿਚ SC ਲਈ 58 ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ, ਆਪ ਸਰਕਾਰ ਬਸਪਾ ਅੰਦੋਲਨ ਅੱਗੇ ਝੁੱਕੀ – ਗੜ੍ਹੀ