ਲੁਧਿਆਣਾ ਪੁਲਿਸ ਨੇ 15 ਲੱਖ ਦੀ ਜਾਅਲੀ ਕਰੰਸੀ ਸਣੇ ਗਿਰੋਹ ਦੇ 4 ਮੈਂਬਰ ਕੀਤੇ ਕਾਬੂ

  • ਇਹ ਰੈਕੇਟ ਰਾਜਸਥਾਨ ਤੋਂ ਚੱਲ ਰਿਹਾ ਸੀ

ਲੁਧਿਆਣਾ, 19 ਅਪ੍ਰੈਲ 2023 – ਲੁਧਿਆਣਾ ਦੀ ਖੰਨਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਕੇ ਬਾਜ਼ਾਰ ਵਿੱਚ ਸਪਲਾਈ ਕਰਨ ਵਾਲੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 15 ਲੱਖ 5 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਵੱਲੋਂ ਇਸ ਕਰੰਸੀ ਨੂੰ ਬਾਜ਼ਾਰ ਵਿੱਚ ਲਿਆਉਣ ਤੋਂ ਪਹਿਲਾਂ ਹੀ ਪੁਲੀਸ ਨੇ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਇਹ ਸਾਰਾ ਰੈਕੇਟ ਰਾਜਸਥਾਨ ਤੋਂ ਚੱਲ ਰਿਹਾ ਸੀ।

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਸਪੈਕਟਰ ਹਰਦੀਪ ਸਿੰਘ ਅਤੇ ਥਾਣਾ ਸਦਰ ਗਸ਼ਤ ਕਰ ਰਹੇ ਸਨ। ਅਧਿਕਾਰੀ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਪਿੰਡ ਅਲੌੜ ਵਿੱਚ ਮੌਜੂਦ ਸਨ। ਨਾਕਾਬੰਦੀ ਦੌਰਾਨ ਪੁਲੀਸ ਨੇ ਨੌਜਵਾਨਾਂ ਨੂੰ ਚੈਕਿੰਗ ਲਈ ਰੋਕ ਲਿਆ। ਇੱਕ ਨੌਜਵਾਨ ਨੇ ਆਪਣਾ ਨਾਮ ਕਮਲਜੀਤ ਸਿੰਘ ਵਾਸੀ ਪਿੰਡ ਰਣਵਾਂ ਤਹਿਸੀਲ ਸਮਰਾਲਾ ਅਤੇ ਦੂਜੇ ਵਿਅਕਤੀ ਨੇ ਆਪਣਾ ਨਾਮ ਹਰੀ ਭਾਰਦਵਾਜ ਵਾਸੀ ਬੱਸ ਸਟੈਂਡ ਮਾਛੀਵਾੜਾ ਦੱਸਿਆ।

ਜਦੋਂ ਪੁਲੀਸ ਨੇ ਕਮਲਜੀਤ ਨਾਂ ਦੇ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿੱਚੋਂ 500 ਰੁਪਏ ਦੇ ਕਰੰਸੀ ਨੋਟ ਬਰਾਮਦ ਹੋਏ। ਇਨ੍ਹਾਂ ਨੈੱਟ ਦੇ ਸੀਰੀਅਲ ਨੰਬਰ ਇੱਕੋ ਜਿਹੇ ਸਨ। ਫਿਰ ਇਕ ਹੋਰ ਨੌਜਵਾਨ ਹਨੀ ਦੀ ਤਲਾਸ਼ੀ ਲੈਣ ‘ਤੇ ਪੁਲਸ ਨੇ ਉਸ ਕੋਲੋਂ 200 ਰੁਪਏ ਦੇ ਕਰੰਸੀ ਨੋਟ ਬਰਾਮਦ ਕੀਤੇ। ਇਨ੍ਹਾਂ ਨੋਟਾਂ ਦੇ ਸੀਰੀਅਲ ਨੰਬਰ ਵੀ ਇਸੇ ਤਰ੍ਹਾਂ ਦੇ ਸਨ। ਉਪਰੋਕਤ ਦੋਵਾਂ ਮੁਲਜ਼ਮਾਂ ਕੋਲੋਂ ਕੁੱਲ 67 ਹਜ਼ਾਰ 500 ਰੁਪਏ ਦੇ ਨੋਟ ਬਰਾਮਦ ਕੀਤੇ ਗਏ ਹਨ।

ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਰਾਜਸਥਾਨ ਤੋਂ ਜਾਅਲੀ ਕਰੰਸੀ ਦਾ ਕਾਰੋਬਾਰ ਚਲਾਇਆ ਜਾ ਰਿਹਾ ਸੀ। ਪੁਲਿਸ ਨੇ 15 ਅਪ੍ਰੈਲ ਨੂੰ ਛਾਪਾ ਮਾਰ ਕੇ ਰਾਜਸਥਾਨ ਦੇ ਮਨੋਜ ਕੁਮਾਰ ਉਰਫ਼ ਵਿਜੇ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਮੁਲਜ਼ਮ ਨੂੰ ਦੂਜੇ ਰਾਜ ਤੋਂ ਲਿਆਉਣ ਕਾਰਨ ਅਦਾਲਤ ਤੋਂ ਮਨਜ਼ੂਰੀ ਲਈ ਗਈ।

ਪੁਲਿਸ ਨੇ 16 ਅਪ੍ਰੈਲ ਨੂੰ ਅਜਮੇਰ (ਰਾਜਸਥਾਨ) ਤੋਂ ਮਨੋਜ ਕੁਮਾਰ ਉਰਫ਼ ਵਿਜੇ ਅਤੇ ਉਸ ਦੇ ਸਾਥੀ ਮਦਨ ਲਾਲ ਪਾਸੋਂ 14,20,000 ਦੀ ਨਕਲੀ ਵੀ ਬਰਾਮਦ ਕੀਤੀ ਸੀ। ਮੁਲਜ਼ਮ ਮਨੋਜ ਕੁਮਾਰ ਉਰਫ਼ ਵਿਜੇ ਖ਼ਿਲਾਫ਼ ਕੁੱਲ 5 ਕੇਸ ਦਰਜ ਹਨ। ਦੂਜੇ ਪਾਸੇ ਮਦਨ ਲਾਲ ‘ਤੇ ਰਾਜਸਥਾਨ ‘ਚ ਵੀ ਮਾਮਲਾ ਦਰਜ ਹੈ।

ਨਕਲੀ ਨੋਟ ਬਣਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਲੈਪਟਾਪ, ਪ੍ਰਿੰਟਰ ਅਤੇ ਖਾਲੀ ਕਾਗਜ਼ ਵੀ ਬਰਾਮਦ ਕੀਤਾ ਹੈ। 18 ਅਪ੍ਰੈਲ ਨੂੰ ਪੁਲਿਸ ਨੇ ਮੁਲਜ਼ਮਾਂ ਕੋਲੋਂ 17,500 ਰੁਪਏ ਦੀ ਇੱਕ ਹੋਰ ਜਾਅਲੀ ਕਰੰਸੀ ਵੀ ਬਰਾਮਦ ਕੀਤੀ ਸੀ। ਮੁਲਜ਼ਮਾਂ ਕੋਲੋਂ ਪਲੇਨ ਪੇਜ ਦੇ ਪ੍ਰਿੰਟ ਕੀਤੇ (ਅਣਕਟੇ) ਨੋਟ ਵੀ ਬਰਾਮਦ ਕੀਤੇ ਗਏ ਹਨ। ਜਿਸ ਵਿੱਚੋਂ 100 ਰੁਪਏ ਦੀ 3,88,000 ਜਾਅਲੀ ਕਰੰਸੀ ਅਤੇ 500 ਰੁਪਏ ਦੀ 1,96,000 ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ।

ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ 15,05,000 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ। ਪੁਲੀਸ ਮੁਲਜ਼ਮਾਂ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮ ਇਹ ਨੋਟ ਕਿਨ੍ਹਾਂ ਥਾਵਾਂ ’ਤੇ ਸਪਲਾਈ ਕਰਨ ਜਾ ਰਹੇ ਸਨ।

ਦੱਸ ਦੇਈਏ ਕਿ ਮਾਰਚ ਮਹੀਨੇ ਵਿੱਚ ਖੰਨਾ ਪੁਲਿਸ ਨੇ 1,19,500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਪੁਲਿਸ ਨੇ ਲੋਕਾਂ ਨੂੰ ਬਾਜ਼ਾਰ ਵਿੱਚ ਚੱਲ ਰਹੀ ਜਾਅਲੀ ਕਰੰਸੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋ ਔਰਤਾਂ ਸਬੰਧੀ ਸਕੀਮਾਂ ਬਾਰੇ ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਨਾਲ ਪਹਿਲੀ ਮਿਲਣੀ

ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿਚ ਕਰੀਬ 40 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ