ਲੁਧਿਆਣਾ ਪੁਲਿਸ ਨੇ 22 ਕਿਲੋ ਗਾਂਜੇ ਸਮੇਤ 4 ਕੀਤੇ ਗ੍ਰਿਫਤਾਰ, ਬਰੇਲੀ ਤੋਂ ਟਰੇਨ ‘ਚ ਪਹੁੰਚਿਆ ਸੀ ਨਸ਼ੀਲਾ ਪਦਾਰਥ

ਲੁਧਿਆਣਾ, 244 ਫਰਵਰੀ 2023 – ਲੁਧਿਆਣਾ ‘ਚ ਪੁਲਸ ਨੇ ਸ਼ੁੱਕਰਵਾਰ ਤੜਕੇ ਰੇਲਵੇ ਸਟੇਸ਼ਨ ਤੋਂ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਕੋਲੋਂ 22 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਹ ਗਾਂਜਾ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਰੇਲਗੱਡੀ ਰਾਹੀਂ ਲਿਆਂਦਾ ਗਿਆ ਸੀ। ਪੁਲੀਸ ਨੂੰ ਗੁਪਤ ਸੂਚਨਾ ਸੀ ਕਿ ਮੁਲਜ਼ਮ ਵੱਡੀ ਮਾਤਰਾ ਵਿੱਚ ਗਾਂਜਾ ਲੈ ਕੇ ਆ ਰਹੇ ਹਨ।

ਜਿਵੇਂ ਹੀ ਮੁਲਜ਼ਮ ਮਹਾਂਨਗਰ ਤੋਂ ਸਪਲਾਈ ਕਰਨ ਲਈ ਗਾਂਜਾ ਲੈ ਕੇ ਜਾ ਰਹੇ ਸਨ ਤਾਂ ਮੌਕੇ ’ਤੇ ਹੀ ਪੁਲੀਸ ਨੇ ਚਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਏਡੀਸੀਪੀ ਤੁਸ਼ਾਰ ਗੁਪਤਾ ਅਤੇ ਥਾਣਾ ਫੋਕਲ ਪੁਆਇੰਟ ਦੇ ਐਸਐਚਓ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਵਿੱਚ ਟੀਮ ਨੇ ਇਹ ਬਰਾਮਦਗੀ ਕੀਤੀ ਹੈ।

ਨਸ਼ਾ ਤਸਕਰ ਇੰਨੇ ਹੁਸ਼ਿਆਰ ਸਨ ਕਿ ਪੁਲਿਸ ਤੋਂ ਬਚਣ ਲਈ ਉਨ੍ਹਾਂ ਨੇ ਉਸ ਆਟੋ ਦੇ ਅੱਗੇ ਇੱਕ ਕਾਰ ਖੜ੍ਹੀ ਕਰ ਦਿੱਤੀ ਜਿਸ ਵਿੱਚ ਉਹ ਗਾਂਜਾ ਸਪਲਾਈ ਕਰਦੇ ਸਨ, ਜੋ ਉਨ੍ਹਾਂ ਨੂੰ ਪੁਲਿਸ ਦੇ ਅੱਗੇ ਨਾਕੇ ਦੀ ਸੂਚਨਾ ਦਿੰਦੇ ਸਨ। ਵੱਖ-ਵੱਖ ਹਿੱਸਿਆਂ ਵਿਚ ਗਾਂਜਾ ਲੁਧਿਆਣਾ ਪਹੁੰਚ ਰਿਹਾ ਸੀ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਯੂਪੀ, ਇੱਕ ਹਰਿਆਣਾ ਅਤੇ ਇੱਕ ਬਿਹਾਰ ਤੋਂ ਕਾਬੂ ਕੀਤਾ ਹੈ। ਇਨ੍ਹਾਂ ਚਾਰਾਂ ਨੇ ਮਜ਼ਦੂਰਾਂ ਨੂੰ ਭੰਗ ਸਪਲਾਈ ਕਰਨੀ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮਾਂ ਦੇ ਸਬੰਧ ਮਹਾਂਨਗਰ ਵਿੱਚ ਕਿਸ-ਕਿਸ ਨਾਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁ+ਦਕੁਸ਼ੀ: ਪਰਿਵਾਰ ‘ਚ ਇਕਲੌਤਾ ਕਮਾਉਣ ਵਾਲਾ ਸੀ

ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਅੱਗ, ਪੈਰਾ ਮਿਲਟਰੀ ਫੋਰਸ ਵੀ ਪਹੁੰਚੀ, ਇਲਾਕਾ ਸੀਲ