ਛੱਪੜ ‘ਚ ਲੱਗੀ ਅੱਗ, ਕਾਫੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਪਾਇਆ ਕਾਬੂ

ਸਮਰਾਲਾ, 15 ਫਰਵਰੀ 2023 – ਲੁਧਿਆਣਾ ਦੇ ਸਮਰਾਲਾ ਕਸਬੇ ਦੇ ਛੱਪੜ ‘ਚ ਅਚਾਨਕ ਅੱਗ ਲੱਗ ਗਈ। ਕਈ ਪੰਛੀ ਅੱਗ ਦੀ ਲਪੇਟ ਵਿਚ ਆ ਗਏ। ਆਸਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀਆਂ 6 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ।

ਇਹ ਰਾਹਤ ਵਾਲੀ ਗੱਲ ਰਹੀ ਕਿ ਅੱਗ ਦੀਆਂ ਲਪਟਾਂ ਨੇੜਲੇ ਸਰਕਾਰੀ ਗੋਦਾਮ ਅਤੇ ਰਿਹਾਇਸ਼ੀ ਇਲਾਕਿਆਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਸੁੱਕੀ ਲੱਕੜ ਕਾਰਨ ਅੱਗ ਫੈਲਦੀ ਰਹੀ। ਜੇਕਰ ਅੱਗ ਨਾ ਬੁਝਾਈ ਜਾਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਅੱਗ ਨੇ ਚਾਵਾ ਰੋਡ ‘ਤੇ ਸਥਿਤ ਪਨਬੱਸ ਅਤੇ ਖੋਖਾ ਬਾਜ਼ਾਰ ਦੇ ਗੋਦਾਮ ‘ਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।

ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਉਸ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਭਜਾ ਦਿੱਤਾ। ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਪੁਲੀਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕਹਿਤ ‘ਚ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ, ਪੰਜਾਬ ਦੇ ਤਿੰਨ ਹੋਰ ਟੋਲ ਪਲਾਜ਼ੇ ਕਰਵਾਏ ਬੰਦ

ਫੈਕਟਰੀ ‘ਚ ਨਾਲ ਕੰਮ ਕਰਦੇ ਨੌਜਵਾਨ ‘ਤੇ ਲੱਗੇ ਨਾਬਾਲਗ ਨਾਲ ਬਲਾ+ਤਕਾਰ ਦੇ ਦੋਸ਼, ਵਿਆਹ ਦੇ ਬਹਾਨੇ ਬਣਾਏ ਸੰਬੰਧ